ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਜ਼ਮਾਨਤ, ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਦੀ ਤਿਆਰੀ

raajan tiwari
4 Min Read

Big Breaking : ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਆਖ਼ਰਕਾਰ ਪਰਿਵਾਰਕ ਦੁੱਖ ਦੀ ਘੜੀ ਵਿੱਚ ਆਪਣੇ ਪਰਿਵਾਰ ਕੋਲ ਪਹੁੰਚਣ ਦੀ ਇਜਾਜ਼ਤ ਮਿਲ ਗਈ ਹੈ। ਜੀ ਹਾਂ, ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵੱਲੋਂ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਦਰਅਸਲ, ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹਾਲ ਹੀ ਵਿੱਚ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਉਨ੍ਹਾਂ ਨੂੰ ਅੰਤਿਮ ਸਸਕਾਰ ਅਤੇ ਪਰਿਵਾਰਕ ਰਸਮਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਣ ਲਈ ਅਦਾਲਤ ਦਾ ਰੁਖ਼ ਕੀਤਾ ਗਿਆ ਸੀ। ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ‘ਤੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਸੁਣਵਾਈ ਹੋਈ।

ਇਹ ਵੀ ਪੜ੍ਹੌ :ਅਨਮੋਲ ਗਗਨ ਮਾਨ ਨੇ ਚੋਣ ਨਾ ਲੜਨ ਬਾਰੇ ਤੋੜੀ ਚੁੱਪ! ਕਿਹਾ- ‘ਮੇਰੀ ਟਿਕਟ ਨਹੀਂ ਕੱਟੀ ਗਈ, ਮੈਂ ਖੁਦ ਚੋਣ ਲੜਨ ਤੋਂ ਕੀਤਾ ਇਨਕਾਰ’

ਜਾਣਕਾਰੀ ਮੁਤਾਬਕ, ਇਸ ਪਟੀਸ਼ਨ ‘ਤੇ ਵਧੀਕ ਸੈਸ਼ਨ ਜੱਜ ਮਹੇਸ਼ ਕੁਮਾਰ ਦੀ ਅਦਾਲਤ ਵਿੱਚ ਸੁਣਵਾਈ ਕੀਤੀ ਗਈ। ਪਰਿਵਾਰ ਵੱਲੋਂ ਦਿੱਤੀਆਂ ਗਈਆਂ ਦਲੀਲਾਂ ਅਤੇ ਮਾਮਲੇ ਦੇ ਮਨੁੱਖੀ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਵੱਡੀ ਰਾਹਤ ਮਿਲੀ ਹੈ। ਕਿਉਂਕਿ ਪਰਿਵਾਰ ਦੀ ਕੋਸ਼ਿਸ਼ ਸੀ ਕਿ ਉਹ ਆਪਣੀ ਦਾਦੀ ਦੇ ਅੰਤਿਮ ਸਸਕਾਰ ਮੌਕੇ ਪਰਿਵਾਰ ਦੇ ਨਾਲ ਮੌਜੂਦ ਰਹਿ ਸਕਣ। ਹੁਣ ਇਸ ਫੈਸਲੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਹਾਲਾਂਕਿ, ਇਹ ਰਾਹਤ ਸਿਰਫ਼ ਇੱਕ ਦਿਨ ਲਈ ਹੀ ਦਿੱਤੀ ਗਈ ਹੈ। ਇਸ ਦੌਰਾਨ ਉਹ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਸਕਣਗੇ। ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਨੂੰ ਪੰਜਾਬ ਲਿਆਉਣ ਅਤੇ ਵਾਪਸ ਡਿਬਰੂਗੜ੍ਹ ਜੇਲ੍ਹ ਪਹੁੰਚਾਉਣ ਲਈ ਪੁਲਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ।

ਇਹ ਵੀ ਪੜ੍ਹੌ :ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖ਼ਬਰ! PNP, Start-up Visa ਤੇ Family Applicants ਨੂੰ ਮਿਲੇਗੀ ਵੱਡੀ ਰਾਹਤ

ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਪਹਿਲਾਂ ਵੀ ਉਨ੍ਹਾਂ ਨੂੰ ਪਰਿਵਾਰਕ ਰਸਮਾਂ ਵਿੱਚ ਸ਼ਾਮਲ ਹੋਣ ਲਈ ਮਨੁੱਖੀ ਆਧਾਰ ‘ਤੇ ਰਾਹਤ ਦੇਣ ਦੀ ਮੰਗ ਕੀਤੀ ਗਈ ਸੀ। ਹੁਣ ਅਦਾਲਤ ਵੱਲੋਂ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਉਹ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਸਕਣਗੇ। ਪਰ ਇੱਥੇ ਇਹ ਗੱਲ ਵੀ ਅਹਿਮ ਹੈ ਕਿ ਇਹ ਕੋਈ ਪੱਕੀ ਰਿਹਾਈ ਨਹੀਂ ਹੈ, ਸਗੋਂ ਸਿਰਫ਼ ਇੱਕ ਦਿਨ ਦੀ ਅਸਥਾਈ ਰਾਹਤ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਵਾਪਸ ਜਾਣਾ ਪਵੇਗਾ। ਫਿਲਹਾਲ ਇਸ ਖ਼ਬਰ ਨੇ ਪੰਜਾਬ ਦੀ ਸਿਆਸਤ ਵਿੱਚ ਵੀ ਚਰਚਾ ਛੇੜ ਦਿੱਤੀ ਹੈ। ਇੱਕ ਪਾਸੇ ਪਰਿਵਾਰਕ ਦੁੱਖ ਦੀ ਘੜੀ ਹੈ ਅਤੇ ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਵਿੱਚੋਂ ਆਰਜ਼ੀ ਰਿਹਾਈ ਨੂੰ ਲੈ ਕੇ ਸਿਆਸੀ ਅਤੇ ਕਾਨੂੰਨੀ ਨਜ਼ਰੀਏ ਨਾਲ ਵੀ ਇਸ ਮਾਮਲੇ ‘ਤੇ ਨਜ਼ਰ ਬਣੀ ਹੋਈ ਹੈ।

Share This Article
Leave a Comment