ਬੰਦ ਹੱਥਕੜੀਆਂ ਵਿਚਾਲੇ ਅੰਮ੍ਰਿਤਪਾਲ, ਸਿੰਘ ਦੇ ਚਾਚਾ ਪਹੁੰਚੇ ਜੱਦੀ ਪਿੰਡ

raajan tiwari
3 Min Read

Punjab News : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਤਿੰਨ ਦਿਨ ਦੀ ਪੈਰੋਲ ਮਿਲਣ ਤੋਂ ਬਾਅਦ ਅੱਜ ਭਾਰੀ ਪੁਲਿਸ ਸੁਰੱਖਿਆ ਹੇਠ ਆਪਣੇ ਜੱਦੀ ਪਿੰਡ ਜੱਲੂਖੇੜਾ ਪਹੁੰਚ ਗਏ ਨੇ। ਦੱਸਿਆ ਜਾ ਰਿਹਾ ਹੈ ਕਿ ਹਰਜੀਤ ਸਿੰਘ ਬਠਿੰਡਾ ਜੇਲ੍ਹ ਵਿੱਚ ਬੰਦ ਸਨ ਅਤੇ ਉਨ੍ਹਾਂ ਨੂੰ ਆਪਣੀ ਮਾਤਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਦਿਨ ਦੀ ਪੈਰੋਲ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ, ਅੱਜ ਸਵੇਰੇ ਹੀ ਦੇਹਾਤੀ ਪੁਲਿਸ ਦੀਆਂ ਟੀਮਾਂ ਬਠਿੰਡਾ ਲਈ ਰਵਾਨਾ ਹੋ ਗਈਆਂ ਸਨ। ਇਸ ਤੋਂ ਬਾਅਦ ਹਰਜੀਤ ਸਿੰਘ ਨੂੰ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬਠਿੰਡਾ ਤੋਂ ਉਨ੍ਹਾਂ ਦੇ ਜੱਦੀ ਪਿੰਡ ਜੱਲੂਖੇੜਾ ਲਿਆਂਦਾ ਗਿਆ। ਉਨ੍ਹਾਂ ਦੇ ਪਿੰਡ ਪਹੁੰਚਣ ਦੌਰਾਨ ਵੀ ਪੁਲਿਸ ਵੱਲੋਂ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਸਨ। ਉੱਧਰ, ਇਸ ਪੂਰੇ ਮਾਮਲੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਵੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਭਾਈ ਅੰਮ੍ਰਿਤਪਾਲ ਸਿੰਘ ਨੂੰ ਅੱਜ ਆਪਣੇ ਪਿੰਡ ਪਹੁੰਚਣ ਦੀ ਇਜਾਜ਼ਤ ਨਹੀਂ ਮਿਲ ਸਕੀ।

ਇਹ ਵੀ ਪੜ੍ਹੌ : ਕੈਨੇਡਾ ‘ਚ LMIA ਦੀ ਮਿਆਦ ਹੋਈ ਦੁੱਗਣੀ, ਪੰਜਾਬੀਆਂ ਨੂੰ ਮਿਲੇਗਾ ਖ਼ਾਾਸ ਫ਼ਾਇਦਾ

ਇਸ ਕਾਰਨ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਦਾ ਪ੍ਰੋਗਰਾਮ ਫਿਲਹਾਲ ਟਾਲ ਦਿੱਤਾ ਗਿਆ ਹੈ। ਪਰਿਵਾਰ ਦੀ ਇੱਛਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਵੀ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣ ਅਤੇ ਪਰਿਵਾਰਕ ਰਸਮਾਂ ਨਿਭਾ ਸਕਣ। ਇਸੇ ਮੰਗ ਨੂੰ ਲੈ ਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵੱਲੋਂ ਮੁੜ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਰਾਹੀਂ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਨੂੰ 17 ਨਵੰਬਰ ਨੂੰ ਇੱਕ ਦਿਨ ਦੀ ਪੈਰੋਲ ਦਿੱਤੀ ਜਾਵੇ, ਤਾਂ ਜੋ ਉਹ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣ। ਹੁਣ ਸਾਰੀਆਂ ਨਜ਼ਰਾਂ ਅਦਾਲਤ ਦੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਪਰਿਵਾਰਕ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੈਰੋਲ ਮਿਲਦੀ ਹੈ ਜਾਂ ਨਹੀਂ। ਫਿਲਹਾਲ ਹਰਜੀਤ ਸਿੰਘ ਤਿੰਨ ਦਿਨ ਦੀ ਪੈਰੋਲ ‘ਤੇ ਆਪਣੇ ਜੱਦੀ ਪਿੰਡ ਪਹੁੰਚ ਚੁੱਕੇ ਨੇ, ਪਰ ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਬਾਰੇ ਸਥਿਤੀ ਅਜੇ ਸਪੱਸ਼ਟ ਨਹੀਂ ਹੋਈ। ਪਰਿਵਾਰ ਵੱਲੋਂ ਅੰਤਿਮ ਸੰਸਕਾਰ ਦਾ ਪ੍ਰੋਗਰਾਮ ਅੱਗੇ ਪਾ ਦਿੱਤਾ ਗਿਆ ਹੈ ਅਤੇ ਹੁਣ 17 ਨਵੰਬਰ ਨੂੰ ਲੈ ਕੇ ਅਦਾਲਤ ਦੇ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ।

Share This Article
Leave a Comment