ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਅਹਿਮ ਅਪਡੇਟ! ਪੈਨਸ਼ਨ ਰੁਕਣ ਤੋਂ ਪਹਿਲਾਂ ਕਰ ਲਓ ਇਹ ਕੰਮ!

raajan tiwari
4 Min Read

Punjab News : ਜੇਕਰ ਤੁਹਾਡੇ ਘਰ ਵਿੱਚ ਕੋਈ ਸਰਕਾਰੀ ਪੈਨਸ਼ਨ ਲੈਂਦਾ ਹੈ, ਜਾਂ ਤੁਸੀਂ ਖੁਦ ਪੈਨਸ਼ਨਰ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਅਹਿਮ ਹੈ। ਕਿਉਂਕਿ ਇੱਕ ਛੋਟੀ ਜਿਹੀ ਲਾਪਰਵਾਹੀ ਤੁਹਾਡੀ ਮਹੀਨਾਵਾਰ ਪੈਨਸ਼ਨ ‘ਤੇ ਭਾਰੀ ਪੈ ਸਕਦੀ ਹੈ। ਜੀ ਹਾਂ! ਪੰਜਾਬ ਵਿੱਚ ਪੈਨਸ਼ਨ ਲੈਣ ਵਾਲੇ ਬਜ਼ੁਰਗਾਂ ਅਤੇ ਫੈਮਿਲੀ ਪੈਨਸ਼ਨਰਾਂ ਲਈ ਸਰਕਾਰ ਵੱਲੋਂ ਨਵੀਂ ਵਿਵਸਥਾ ਲਾਗੂ ਕਰ ਦਿੱਤੀ ਗਈ ਹੈ। ਹੁਣ E-KYC ਅਤੇ ਡਿਜੀਟਲ ਲਾਈਫ ਸਰਟੀਫਿਕੇਟ ਨਾਲ ਜੁੜਿਆ ਕੰਮ ਕਰਵਾਉਣਾ ਲਾਜ਼ਮੀ ਹੋਵੇਗਾ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਭਵਿੱਖ ਵਿੱਚ ਪੈਨਸ਼ਨ ਮਿਲਣ ਵਿੱਚ ਮੁਸ਼ਕਲ ਆ ਸਕਦੀ ਹੈ, ਇੱਥੋਂ ਤੱਕ ਕਿ ਪੈਨਸ਼ਨ ਰੁਕਣ ਦੀ ਨੌਬਤ ਵੀ ਆ ਸਕਦੀ ਹੈ। ਦਰਅਸਲ, ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 3 ਨਵੰਬਰ 2026 ਤੋਂ ਪੈਨਸ਼ਨਰ ਸੇਵਾ ਪੋਰਟਲ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਨਵੇਂ ਪੋਰਟਲ ਦਾ ਮਕਸਦ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਇੱਕ ਹੀ ਪਲੇਟਫਾਰਮ ‘ਤੇ ਕਈ ਅਹਿਮ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਪੋਰਟਲ ਰਾਹੀਂ ਪੈਨਸ਼ਨ ਦੀ ਮਹੀਨਾਵਾਰ ਅਕਾਊਂਟਿੰਗ, ਈ-ਪੀ.ਪੀ.ਓ., ਪੈਨਸ਼ਨ ਨਾਲ ਸਬੰਧਤ ਡਾਟਾ, ਸ਼ਿਕਾਇਤਾਂ ਦਾ ਨਿਪਟਾਰਾ ਅਤੇ ਸਕਸੈਸ਼ਨ ਮਾਡਿਊਲ ਵਰਗੀਆਂ ਸਹੂਲਤਾਂ ਮਿਲਣਗੀਆਂ।ਪਰ ਇਸ ਦੇ ਨਾਲ ਹੀ ਸਰਕਾਰ ਵੱਲੋਂ ਇੱਕ ਅਹਿਮ ਸ਼ਰਤ ਵੀ ਰੱਖੀ ਗਈ ਹੈ। ਪੰਜਾਬ ਦੇ ਸਾਰੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਲਈ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਨਾ ਅਤੇ ਆਪਣੀ E-KYC ਕਰਵਾਉਣੀ ਲਾਜ਼ਮੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪਟਿਆਲਾ ਭਾਖੜਾ ਟੁੱਟੇ ਪੁੱਲ ਦੀ ਜਾਂਚ ਹੋਈ ਤੇਜ਼, ਘਟਨਾਂ ਵਾਲੀ ਥਾਂ ‘ਤੇ ਪਹੁੰਚੇ ਵੱਡੇ ਅਫ਼ਸਰ, NHAI ਵਾਲਿਆਂ ਤੋਂ ਮੰਗੀ ਜਾਵੇਗੀ ਰਿਪੋਰਟ

ਇਸੇ ਕੰਮ ਨੂੰ ਆਸਾਨ ਬਣਾਉਣ ਲਈ ਵਿੱਤ ਵਿਭਾਗ ਵੱਲੋਂ ਬਠਿੰਡਾ ਵਿੱਚ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਇਹ ਮੇਲਾ 19, 20 ਅਤੇ 21 ਨਵੰਬਰ 2026 ਨੂੰ ਜ਼ਿਲ੍ਹਾ ਖਜ਼ਾਨਾ ਦਫ਼ਤਰ ਬਠਿੰਡਾ ਵਿਖੇ ਲੱਗੇਗਾ। ਪੈਨਸ਼ਨਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਇੱਥੇ ਪਹੁੰਚ ਕੇ ਆਪਣੀ E-KYC ਅਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਤਲਵੰਡੀ ਸਾਬੋ ਤਹਿਸੀਲ ਦੇ ਪੈਨਸ਼ਨਰ ਖਜ਼ਾਨਾ ਦਫ਼ਤਰ ਤਲਵੰਡੀ ਸਾਬੋ ਵਿਖੇ ਆਪਣਾ ਕੰਮ ਕਰਵਾ ਸਕਦੇ ਹਨ।ਜਦਕਿ ਨਥਾਣਾ ਅਤੇ ਫੂਲ ਦੇ ਪੈਨਸ਼ਨਰ ਸਬੰਧਤ ਖਜ਼ਾਨਾ ਦਫ਼ਤਰਾਂ ਵਿੱਚ ਪਹੁੰਚ ਕੇ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ। ਹੁਣ ਗੱਲ ਕਰਦੇ ਹਾਂ ਉਨ੍ਹਾਂ ਦਸਤਾਵੇਜ਼ਾਂ ਦੀ, ਜਿਹੜੇ ਤੁਹਾਨੂੰ ਇਸ ਮੇਲੇ ਵਿੱਚ ਜਾਂਦੇ ਸਮੇਂ ਆਪਣੇ ਨਾਲ ਲੈ ਕੇ ਜਾਣੇ ਹਨ। ਸਭ ਤੋਂ ਪਹਿਲਾਂ PPO ਦੀ ਕਾਪੀ, ਆਧਾਰ ਕਾਰਡ, ਬੈਂਕ ਪਾਸਬੁੱਕ ਅਤੇ ਆਧਾਰ ਕਾਰਡ ਨਾਲ ਲਿੰਕ ਮੋਬਾਈਲ ਫੋਨ ਆਪਣੇ ਨਾਲ ਜ਼ਰੂਰ ਰੱਖੋ। ਪਰ ਇੱਥੇ ਸਭ ਤੋਂ ਅਹਿਮ ਗੱਲ ਇਹ ਹੈ ਕਿ ਜਿਨ੍ਹਾਂ ਪੈਨਸ਼ਨਰਾਂ ਵੱਲੋਂ E-KYC ਨਹੀਂ ਕਰਵਾਈ ਜਾਵੇਗੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਇਆ ਜਾਵੇਗਾ, ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਪੈਨਸ਼ਨ ਪ੍ਰਾਪਤ ਕਰਨ ਵਿੱਚ ਦਿੱਕਤ ਆ ਸਕਦੀ ਹੈ ਜਾਂ ਪੈਨਸ਼ਨ ‘ਤੇ ਰੋਕ ਵੀ ਲੱਗ ਸਕਦੀ ਹੈ। ਇਸ ਲਈ ਜੇਕਰ ਤੁਹਾਡੇ ਪਰਿਵਾਰ ਵਿੱਚ ਕੋਈ ਪੈਨਸ਼ਨ ਲੈਂਦਾ ਹੈ ਤਾਂ ਇਹ ਜਾਣਕਾਰੀ ਉਸ ਤੱਕ ਜ਼ਰੂਰ ਪਹੁੰਚਾਓ, ਤਾਂ ਜੋ ਸਮੇਂ ਸਿਰ ਇਹ ਜ਼ਰੂਰੀ ਪ੍ਰਕਿਰਿਆ ਪੂਰੀ ਕੀਤੀ ਜਾ ਸਕੇ।

Share This Article
1 Comment