Punjab News : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਜੀ ਖ਼ਾਲਸਾ ਦੇ ਪਰਿਵਾਰ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਭਾਈ ਅੰਮ੍ਰਿਤਪਾਲ ਸਿੰਘ ਜੀ ਖ਼ਾਲਸਾ ਦੇ ਦਾਦੀ ਜੀ ਦੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਬਾਪੂ ਤਰਸੇਮ ਸਿੰਘ ਜੀ ਸਵੇਰੇ ਸਸਕਾਰ ਸਥਾਨ ’ਤੇ ਪਹੁੰਚੇ। ਇਸ ਦੌਰਾਨ ਬਾਪੂ ਤਰਸੇਮ ਸਿੰਘ ਜੀ ਨੇ ਮੌਕੇ ’ਤੇ ਮੌਜੂਦ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਅਤੇ ਅੰਤਿਮ ਸਸਕਾਰ ਨਾਲ ਸਬੰਧਤ ਸਾਰੇ ਪ੍ਰਬੰਧਾਂ ਦੀ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਨੇ ਆਪਣੀ ਦੇਖ-ਰੇਖ ਹੇਠ ਸਸਕਾਰ ਸਥਾਨ ’ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਹਰ ਇੱਕ ਪ੍ਰਬੰਧ ਨੂੰ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਪ੍ਰਬੰਧਕਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਬਾਪੂ ਤਰਸੇਮ ਸਿੰਘ ਜੀ ਵੱਲੋਂ ਇਹ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ ਕਿ ਅੰਤਿਮ ਸਸਕਾਰ ਮੌਕੇ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਫਿਲਹਾਲ ਅੰਤਿਮ ਸਸਕਾਰ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕਾਂ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ’ਤੇ ਤੁਹਾਨੂੰ ਅਪਡੇਟ ਕੀਤਾ ਜਾਵੇਗਾ।

