Punjab News : ਪੰਜਾਬ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਜੇਕਰ ਤੁਸੀਂ ਵੀ 2027 ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਜਾ ਰਹੇ ਹੋ ਤਾਂ ਹੁਣੇ ਤੋਂ ਆਪਣੀ ਤਿਆਰੀ ਦਾ ਸ਼ਡਿਊਲ ਬਣਾ ਲਓ, ਕਿਉਂਕਿ ਬੋਰਡ ਵੱਲੋਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਇਸ ਵਾਰ ਪ੍ਰੀਖਿਆਵਾਂ ਦਾ ਸ਼ਡਿਊਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਦਰਅਸਲ, ਪੰਜਾਬ ਸਕੂਲ ਸਿੱਖਿਆ ਬੋਰਡ ਮੁਤਾਬਕ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 8 ਜਨਵਰੀ ਤੋਂ 20 ਜਨਵਰੀ 2027 ਤੱਕ ਕਰਵਾਈਆਂ ਜਾਣਗੀਆਂ। ਇਸ ਤੋਂ ਬਾਅਦ ਲਿਖਤੀ ਪ੍ਰੀਖਿਆਵਾਂ ਦਾ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸਰਕਾਰੀ ਵਿਭਾਗਾਂ ਦੀ ਖਿੱਚੋਤਾਣ ‘ਚ ਫਸੇ ਅਧਿਆਪਕ! ਦੋਹਰੇ ਹੁਕਮਾਂ ਨੇ ਪਾਇਆ ਪੰਗਾ!
ਹੁਣ ਸਵਾਲ ਇਹ ਹੈ ਕਿ ਵਿਦਿਆਰਥੀਆਂ ਨੂੰ ਪੂਰੀ ਡੇਟਸ਼ੀਟ ਕਿੱਥੋਂ ਮਿਲੇਗੀ? ਤਾਂ ਤੁਹਾਨੂੰ ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਸਥਾਰਪੂਰਵਕ ਡੇਟਸ਼ੀਟ ਵੱਖਰੇ ਤੌਰ ‘ਤੇ ਜਾਰੀ ਕੀਤੀ ਜਾਵੇਗੀ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ‘ਤੇ ਜਾ ਕੇ ਆਪਣੀ ਡੇਟਸ਼ੀਟ ਦੇਖ ਸਕਣਗੇ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਵਿਦਿਆਰਥੀ ਆਪਣੇ ਬਚੇ ਹੋਏ ਸਮੇਂ ਦੀ ਸਹੀ ਵਰਤੋਂ ਕਰਨ ਅਤੇ ਪੂਰੀ ਮਿਹਨਤ ਤੇ ਆਤਮ-ਵਿਸ਼ਵਾਸ ਨਾਲ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਬੋਰਡ ਪ੍ਰੀਖਿਆਵਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਸੋ ਜੇਕਰ ਤੁਸੀਂ ਵੀ 8ਵੀਂ, 10ਵੀਂ ਜਾਂ 12ਵੀਂ ਦੇ ਵਿਦਿਆਰਥੀ ਹੋ ਤਾਂ ਹੁਣੇ ਤੋਂ ਆਪਣੀ ਤਿਆਰੀ ਤੇਜ਼ ਕਰ ਦਿਓ, ਕਿਉਂਕਿ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਾ ਹੈ।
