Punjab News : ਜੇਕਰ ਤੁਸੀਂ ਵੀ ਅੱਜ ਘਰੋਂ ਬਾਹਰ ਨਿਕਲਣ ਦੀ ਤਿਆਰੀ ਕਰ ਰਹੇ ਹੋ ਜਾਂ ਤੁਹਾਡਾ ਕੋਈ ਕਾਰੋਬਾਰ ਬਿਜਲੀ ‘ਤੇ ਨਿਰਭਰ ਹੈ, ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ। ਕਿਉਂਕਿ ਪੰਜਾਬ ਦੇ ਕਈ ਵੱਡੇ ਸ਼ਹਿਰਾਂ ਅਤੇ ਪੇਂਡੂ ਇਲਾਕਿਆਂ ਵਿੱਚ ਅੱਜ ਕਈ ਘੰਟਿਆਂ ਤੱਕ ਬਿਜਲੀ ਸਪਲਾਈ ਬੰਦ ਰਹਿਣ ਵਾਲੀ ਹੈ। ਜੀ ਹਾਂ, 25 ਨਵੰਬਰ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ 6 ਤੋਂ 9 ਘੰਟਿਆਂ ਤੱਕ ਬਿਜਲੀ ਕੱਟ ਲੱਗਣਗੇ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਯਾਨੀ PSPCL ਵੱਲੋਂ ਬਿਜਲੀ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ, ਰੱਖ-ਰਖਾਅ ਅਤੇ ਤਕਨੀਕੀ ਸੁਧਾਰਾਂ ਦੇ ਮੱਦੇਨਜ਼ਰ ਇਹ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਬਿਜਲੀ ਕੱਟਾਂ ਦੀ ਸ਼ੁਰੂਆਤ ਸਵੇਰੇ 9 ਵਜੇ ਤੋਂ ਹੋਵੇਗੀ ਅਤੇ ਵੱਖ-ਵੱਖ ਇਲਾਕਿਆਂ ਵਿੱਚ ਇਹ ਸਪਲਾਈ ਸ਼ਾਮ 6 ਵਜੇ ਤੱਕ ਪ੍ਰਭਾਵਿਤ ਰਹਿ ਸਕਦੀ ਹੈ।
ਇਹ ਵੀ ਪੜ੍ਹੋ : ਅਮਰੀਕਾ ’ਚ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਵੱਡੀ ਰਾਹਤ ਦੀ ਤਿਆਰੀ! 10 ਸਾਲ ਅਮਰੀਕਾ ’ਚ ਰਹਿਣ ਵਾਲੇ ਪ੍ਰਵਾਸੀਆਂ ਲਈ ਨਵਾਂ ਬਿੱਲ ਪੇਸ਼!
ਇਸ ਦਾ ਅਸਰ ਪਟਿਆਲਾ ਜ਼ਿਲ੍ਹੇ ਦੇ ਨਾਭਾ, ਸੰਗਰੂਰ, ਲੁਧਿਆਣਾ ਅਤੇ ਮੋਹਾਲੀ ਦੇ ਕਈ ਰਿਹਾਇਸ਼ੀ ਤੇ ਉਦਯੋਗਿਕ ਖੇਤਰਾਂ ‘ਤੇ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਦੇ ਕਈ ਪਿੰਡਾਂ ਵਿੱਚ ਵੀ ਬਿਜਲੀ ਸਪਲਾਈ ਬੰਦ ਰਹੇਗੀ। ਬਿਜਲੀ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਲਾਈਨਾਂ ਦੀ ਮੁਰੰਮਤ, ਤਕਨੀਕੀ ਸੁਧਾਰ ਅਤੇ ਬਿਜਲੀ ਦੀਆਂ ਤਾਰਾਂ ਦੇ ਨੇੜੇ ਆਉਂਦੇ ਰੁੱਖਾਂ ਦੀ ਕਟਾਈ ਜ਼ਰੂਰੀ ਹੈ। ਇਸ ਲਈ ਵਿਭਾਗ ਵੱਲੋਂ ਲੋਕਾਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਅਜਿਹੇ ਵਿੱਚ ਜੇਕਰ ਤੁਸੀਂ ਵੀ ਇਨ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਰਹਿੰਦੇ ਹੋ ਤਾਂ ਬਿਜਲੀ ਨਾਲ ਜੁੜੇ ਜ਼ਰੂਰੀ ਕੰਮ ਪਹਿਲਾਂ ਹੀ ਨਿਪਟਾ ਲਓ, ਤਾਂ ਜੋ ਤੁਹਾਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

