ਭਾਜਪਾ-ਅਕਾਲੀ ਗਠਜੋੜ ਮਗਰੋਂ ਕਾਂਗਰਸ ਵੀ ਕਰੇਗੀ ਗਠਜੋੜ?

raajan tiwari
3 Min Read

Punjab News : ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਤੋਂ ਬਾਅਦ ਹੁਣ ਇੱਕ ਹੋਰ ਵੱਡੀ ਸਿਆਸੀ ਹਲਚਲ ਦੇ ਸੰਕੇਤ ਮਿਲਣ ਲੱਗੇ ਹਨ। ਜੀ ਹਾਂ, ਹੁਣ ਕਾਂਗਰਸ ਵੀ ਪੰਜਾਬ ਵਿੱਚ ਕਿਸੇ ਹੋਰ ਸਿਆਸੀ ਪਾਰਟੀ ਨਾਲ ਗਠਜੋੜ ਕਰ ਸਕਦੀ ਹੈ!ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੇ ਇੱਕ ਬਿਆਨ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਕਾਂਗਰਸ ਵੱਲੋਂ ਹੋਰ ਪਾਰਟੀਆਂ ਨਾਲ ਗਠਜੋੜ ਕਰਨ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹਾਲਾਂਕਿ, ਇਸ ਬਾਰੇ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਂਡ ਹੀ ਕਰੇਗੀ।ਦਰਅਸਲ, ਪੰਜਾਬ ਕਾਂਗਰਸ ਭਵਨ ਵਿੱਚ ਪਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਡਾ. ਅਮਰ ਸਿੰਘ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰਦਿਆਂ ਭਾਜਪਾ-ਅਕਾਲੀ ਗਠਜੋੜ ‘ਤੇ ਜੰਮ ਕੇ ਨਿਸ਼ਾਨੇ ਸਾਧੇ।

ਇਹ ਵੀ ਪੜ੍ਹੋ :ਸਰਕਾਰੀ ਮੁਲਾਜ਼ਮਾਂ ਦੀ ਲੇਟ ਲਤੀਫ਼ੀ ‘ਤੇ ਸਰਕਾਰ ਸਖ਼ਤ!

ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ ਦੋਵੇਂ ਪਾਰਟੀਆਂ ਆਪਣੇ ਅੰਦਰੂਨੀ ਸਰਵੇਖਣਾਂ ਵਿੱਚ ਕਮਜ਼ੋਰ ਨਜ਼ਰ ਆ ਰਹੀਆਂ ਸਨ ਅਤੇ ਇਕੱਲਿਆਂ ਚੋਣ ਲੜਨ ਦੀ ਸਥਿਤੀ ਵਿੱਚ ਜਿੱਤ ਦੀ ਸੰਭਾਵਨਾ ਘੱਟ ਸੀ। ਇਸੇ ਕਰਕੇ ਉਨ੍ਹਾਂ ਨੂੰ ਮੁੜ ਗਠਜੋੜ ਕਰਨਾ ਪਿਆ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਵਾਲ ਚੁੱਕਿਆ ਕਿ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ 6 ਸਾਲ ਪਹਿਲਾਂ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜਿਆ ਸੀ, ਕੀ ਉਹ ਸਾਰੇ ਮੁੱਦੇ ਹੁਣ ਹੱਲ ਹੋ ਗਏ ਹਨ? ਉਨ੍ਹਾਂ ਕਿਸਾਨ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀ ਮੌਤ, ਪੁਰਾਣੀ ਅਕਾਲੀ-ਭਾਜਪਾ ਸਰਕਾਰ ਸਮੇਂ ਭ੍ਰਿਸ਼ਟਾਚਾਰ ਅਤੇ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਵਰਗੇ ਮੁੱਦੇ ਵੀ ਚੁੱਕੇ। ਚੰਨੀ ਨੇ ਦੋਸ਼ ਲਾਇਆ ਕਿ ਭਾਜਪਾ ਪੰਜਾਬ ਵਿੱਚ ਘੱਟ ਗਿਣਤੀਆਂ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਅਤੇ ਇਹ ਗਠਜੋੜ ਸੂਬੇ ਦੇ ਹਿੱਤ ਵਿੱਚ ਨਹੀਂ ਹੈ।

ਇਹ ਵੀ ਪੜ੍ਹੋ :ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦਾ ਅਲਰਟ, 27 ਨਵੰਬਰ ਤੱਕ ਵਾਹਨ ਚਾਲਕਾਂ ਨੂੰ ਰਹਿਣਾ ਪਵੇਗਾ ਸਾਵਧਾਨ

ਉੱਧਰ ਪਰਗਟ ਸਿੰਘ ਨੇ ਕਾਂਗਰਸ ਦੀ ਚੋਣ ਰਣਨੀਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਪਾਰਟੀ ਨੌਜਵਾਨਾਂ ਨੂੰ ਚੋਣ ਮੈਦਾਨ ਵਿੱਚ ਉਤਾਰੇਗੀ। ਪਰ ਟਿਕਟ ਉਨ੍ਹਾਂ ਨੂੰ ਹੀ ਮਿਲੇਗੀ ਜਿਨ੍ਹਾਂ ਦਾ ਅਕਸ ਸਾਫ਼ ਹੋਵੇਗਾ ਅਤੇ ਜੋ ਚੋਣ ਜਿੱਤਣ ਦੀ ਸਮਰੱਥਾ ਰੱਖਦੇ ਹੋਣਗੇ। ਇਸ ਦੇ ਨਾਲ ਹੀ ਡਾ. ਅਮਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਘੇਰਿਆ। ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ, ਭਾਖੜਾ ਡੈਮ ਅਤੇ ਮਨਰੇਗਾ ਵਰਗੇ ਮੁੱਦਿਆਂ ‘ਤੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ। ਹੁਣ ਪੰਜਾਬ ਦੀ ਸਿਆਸਤ ਵਿੱਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੀ ਕਿਸੇ ਪਾਰਟੀ ਨਾਲ ਹੱਥ ਮਿਲਾਏਗੀ? ਕੀ ਸੀਪੀਆਈ ਅਤੇ ਸੀਪੀਐੱਮ ਨਾਲ ਨਵਾਂ ਸਿਆਸੀ ਸਮੀਕਰਨ ਬਣੇਗਾ? ਫਿਲਹਾਲ ਨਜ਼ਰਾਂ ਕਾਂਗਰਸ ਹਾਈਕਮਾਂਡ ਦੇ ਅਗਲੇ ਫ਼ੈਸਲੇ ‘ਤੇ ਟਿਕੀਆਂ ਹੋਈਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment