ਭਾਈ ਅੰਮ੍ਰਿਤਪਾਲ ਸਿੰਘ ਨੂੰ ਸੰਸਦ ‘ਚ ਬੋਲਣ ਦੇਣ ਦੀ ਮੰਗ! 

raajan tiwari
2 Min Read

Punjab News : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਉਣ ਵਾਲੇ ਪਾਰਲੀਮੈਂਟ ਸੈਸ਼ਨ ਵਿੱਚ ਬੋਲਣ ਦੀ ਇਜਾਜ਼ਤ ਦੇਣ ਦੀ ਮੰਗ ਉੱਠੀ ਹੈ। ਇਸ ਮੰਗ ਦੇ ਪੱਖ ਵਿੱਚ ਬੋਲਦੇ ਹੋਏ ਮੰਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਖਡੂਰ ਸਾਹਿਬ ਹਲਕੇ ਦੇ ਲੱਖਾਂ ਵੋਟਰਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣਾ ਨੁਮਾਇੰਦਾ ਚੁਣ ਕੇ ਲੋਕ ਸਭਾ ਵਿੱਚ ਭੇਜਿਆ ਹੈ। ਅਜਿਹੇ ਵਿੱਚ ਆਪਣੇ ਹਲਕੇ ਦੇ ਮਸਲੇ, ਪੰਜਾਬ ਦੇ ਹੱਕ ਅਤੇ ਨੌਜਵਾਨਾਂ ਨਾਲ ਜੁੜੇ ਮੁੱਦੇ ਸੰਸਦ ਵਿੱਚ ਚੁੱਕਣਾ ਉਨ੍ਹਾਂ ਦਾ ਹੱਕ ਹੈ।

ਇਹ ਵੀ ਪੜ੍ਹੋ :  ਬੁਢਲਾਡਾ ਦੀ ਸਿਆਸਤ ‘ਚ ਵੱਡਾ ਸਿਆਸੀ ਧਮਾਕਾ! ਡਾ. ਨਿਸ਼ਾਨ ਸਿੰਘ ਕਾਂਗਰਸ ਪਾਰਟੀ ‘ਚ ਸ਼ਾਮਲ!

ਉਨ੍ਹਾਂ ਕਿਹਾ ਕਿ ੳਮੂਚੀ ਟੀਮ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਪਾਰਲੀਮੈਂਟ ਸੈਸ਼ਨ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਦਨ ਵਿੱਚ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਜਾਵੇ, ਤਾਂ ਜੋ ਖਡੂਰ ਸਾਹਿਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸਮੱਸਿਆਵਾਂ ਦੇਸ਼ ਦੀ ਸਭ ਤੋਂ ਵੱਡੀ ਲੋਕਤੰਤਰੀ ਸੰਸਥਾ ਤੱਕ ਪਹੁੰਚ ਸਕਣ। ਹੁਣ ਦੇਖਣਾ ਹੋਵੇਗਾ ਕਿ ਇਸ ਮੰਗ ‘ਤੇ ਸੰਸਦੀ ਪੱਧਰ ‘ਤੇ ਕੀ ਕਾਰਵਾਈ ਹੁੰਦੀ ਹੈ ਅਤੇ ਆਉਣ ਵਾਲੇ ਸੈਸ਼ਨ ਵਿੱਚ ਖਡੂਰ ਸਾਹਿਬ ਦੇ ਸੰਸਦ ਮੈਂਬਰ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲਦਾ ਹੈ ਜਾਂ ਨਹੀਂ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment