Punjab News : ਪੰਜਾਬ ਦੇ ਸਰਕਾਰੀ ਬੱਸ ਵਿਭਾਗ ਵਿੱਚ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਜੇਕਰ ਤੁਸੀਂ ਵੀ ਪੰਜਾਬ ਰੋਡਵੇਜ਼, ਪਨਬੱਸ ਜਾਂ PRTC ਵਿੱਚ ਆਊਟਸੋਰਸ ਆਧਾਰ ‘ਤੇ ਕੰਮ ਕਰ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਕਾਫ਼ੀ ਅਹਿਮ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਆਊਟਸੋਰਸ ਕਾਮਿਆਂ ਨੂੰ ਕੰਟਰੈਕਟ ਸਿਸਟਮ ਵਿੱਚ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ ਕਾਮਿਆਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਵਿਭਾਗ ਵਿੱਚ ਕੰਟਰੈਕਟ ‘ਤੇ ਹਾਜ਼ਰ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ :ਆਧਾਰ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਈਮੇਲ ID ਅਪਡੇਟ ਕਰਵਾਉਣ ਦੀ ਫੀਸ ਮੁਆਫ਼
ਇਸ ਸਬੰਧੀ ਪੰਜਾਬ ਰੋਡਵੇਜ਼/ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸਮਸ਼ੇਰ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਹੈ। ਯੂਨੀਅਨ ਆਗੂਆਂ ਨੇ ਇਸ ਫ਼ੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਵੀ ਕੀਤਾ ਹੈ। ਯੂਨੀਅਨ ਆਗੂਆਂ ਮੁਤਾਬਕ ਹੁਣ ਤੱਕ ਲਗਭਗ 400 ਆਊਟਸੋਰਸ ਕਾਮਿਆਂ ਨੂੰ ਕੰਟਰੈਕਟ ‘ਤੇ ਲਿਆਉਣ ਲਈ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ। ਇਨ੍ਹਾਂ ਕਾਮਿਆਂ ਵਿੱਚ ਉਹ ਮੁਲਾਜ਼ਮ ਸ਼ਾਮਲ ਹਨ, ਜੋ ਪਿਛਲੇ ਕਈ ਸਾਲਾਂ ਤੋਂ ਪਨਬੱਸ ਅਤੇ ਪੰਜਾਬ ਰੋਡਵੇਜ਼ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।
ਇਹ ਵੀ ਪੜ੍ਹੋ :ਜਲੰਧਰ ‘ਚ ਪ੍ਰਾਪਰਟੀ ਟੈਕਸ ਡਿਫ਼ਾਲਟਰਾਂ ‘ਤੇ ਐਕਸ਼ਨ
ਇੱਥੇ ਇੱਕ ਹੋਰ ਅਹਿਮ ਗੱਲ ਇਹ ਹੈ ਕਿ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਫਿਲਹਾਲ ਪੰਜਾਬ ਰੋਡਵੇਜ਼ ਅਤੇ ਪਨਬੱਸ ਵਿੱਚ ਸ਼ੁਰੂ ਹੋਈ ਹੈ। ਜਦਕਿ PRTC ਵਿੱਚ ਕੰਮ ਕਰ ਰਹੇ ਆਊਟਸੋਰਸ ਕਾਮਿਆਂ ਨੂੰ ਕੰਟਰੈਕਟ ‘ਤੇ ਲਿਆਉਣ ਦੀ ਪ੍ਰਕਿਰਿਆ ਵੀ ਆਉਣ ਵਾਲੇ ਕੁਝ ਦਿਨਾਂ ਵਿੱਚ ਸ਼ੁਰੂ ਹੋਣ ਦੀ ਉਮੀਦ ਹੈ। ਕੁੱਲ ਮਿਲਾ ਕੇ ਸਰਕਾਰ ਦੇ ਇਸ ਕਦਮ ਨੂੰ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਆਊਟਸੋਰਸ ਕਾਮਿਆਂ ਲਈ ਅਹਿਮ ਮੰਨਿਆ ਜਾ ਰਿਹਾ ਹੈ। ਹੁਣ ਨਜ਼ਰ ਇਸ ਗੱਲ ‘ਤੇ ਰਹੇਗੀ ਕਿ ਬਾਕੀ ਰਹਿੰਦੇ ਕਾਮਿਆਂ ਨੂੰ ਕਦੋਂ ਤੱਕ ਕੰਟਰੈਕਟ ‘ਤੇ ਲਿਆਂਦਾ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

