ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਜਾਰੀ!

raajan tiwari
2 Min Read

Punjab News : ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਸੇ ਦੌਰਾਨ ਕਾਂਗਰਸ ਪਾਰਟੀ ਨੇ ਵੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਦਿਆਂ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਕੁੱਲ 30 ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਯਾਨੀ ਹੁਣ ਚੰਡੀਗੜ੍ਹ ਦੀਆਂ 35 ਵਾਰਡਾਂ ਵਾਲੀ ਇਸ ਚੋਣ ਲਈ ਕਾਂਗਰਸ ਨੇ ਵੀ ਆਪਣੇ ਪੱਤੇ ਖੋਲ੍ਹ ਦਿੱਤੇ ਹਨ। ਦੱਸ ਦਈਏ ਕਿ ਇਹ ਸੂਚੀ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਵੱਲੋਂ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਸਾਰੇ ਐਲਾਨੇ ਗਏ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਚੋਣਾਂ ਲਈ ਪੂਰੀ ਤਾਕਤ ਨਾਲ ਡਟਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਲੱਕੀ ਨੇ ਕਿਹਾ ਕਿ ਬਾਕੀ ਰਹਿੰਦੇ ਪੰਜ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ।

 

ਜੇਕਰ ਹੁਣ ਤੱਕ ਜਾਰੀ ਹੋਈਆਂ ਉਮੀਦਵਾਰਾਂ ਦੀਆਂ ਸੂਚੀਆਂ ਦੀ ਗੱਲ ਕਰੀਏ ਤਾਂ ਆਮ ਆਦਮੀ ਪਾਰਟੀ ਵੱਲੋਂ 17, ਭਾਜਪਾ ਵੱਲੋਂ 23 ਅਤੇ ਕਾਂਗਰਸ ਵੱਲੋਂ 30 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਯਾਨੀ ਤਿੰਨਾਂ ਹੀ ਪ੍ਰਮੁੱਖ ਪਾਰਟੀਆਂ ਵੱਲੋਂ ਚੋਣ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ 35 ਵਾਰਡਾਂ ਲਈ 23 ਦਸੰਬਰ ਨੂੰ ਵੋਟਿੰਗ ਹੋਵੇਗੀ, ਜਦਕਿ 26 ਦਸੰਬਰ ਨੂੰ ਚੋਣ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਹੁਣ ਦੇਖਣਾ ਹੋਵੇਗਾ ਕਿ ਚੰਡੀਗੜ੍ਹ ਦੇ ਵੋਟਰ ਕਿਸ ਪਾਰਟੀ ‘ਤੇ ਭਰੋਸਾ ਜਤਾਉਂਦੇ ਹਨ।

Share This Article
1 Comment