ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਜਥੇਬੰਦੀ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਸੱਤ ਮਾਰਚ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਭੇਟ ਕਰਨਗੇ । ਅਜਿਹਾ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ।
ਯੂਨੀਅਨ ਦੇ ਆਗੂ ਅਜਮੇਰ ਸਿੰਘ ਲੱਖੋਵਾਲ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਅਤੇ ਹੋਰ ਲੋਕ ਗਊ ਸੈਸ ਵੀ ਭਰਦੇ ਹਨ ਪਰ ਅਜੇ ਵੀ ਆਵਾਰਾ ਪਸ਼ੂਆਂ ਦੀ ਸਮੱਸਿਆ ਬਰਕਰਾਰ ਹੈ । ਅਵਾਰਾ ਪਸ਼ੂ ਫਸਲਾਂ ਦਾ ਉਜਾੜਾ ਕਰਦੇ ਹਨ ਅਤੇ ਸੜਕੀ ਦੁਰਘਟਨਾਵਾਂ ਵਿੱਚ ਪਸ਼ੂਆਂ ਕਾਰਨ ਸੈਂਕੜੇ ਲੋਕ ਮਾਰੇ ਜਾਂਦੇ ਹਨ ।
ਲੱਖੋਵਾਲ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਹ ਤਰਕ ਦਿੱਤਾ ਕਿ ਕਿਸਾਨਾਂ ਨੂੰ ਪੈਦਾਵਾਰ ਘਟਾਉਣੀ ਚਾਹੀਦੀ ਹੈ ਤਦ ਹੀ ਉਨ੍ਹਾਂ ਨੂੰ ਫ਼ਸਲਾਂ ਦਾ ਸਹੀ ਮੁੱਲ ਮਿਲੇਗਾ।