ਫ਼ਰੀਦਕੋਟ: ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ਬੀਤੇ ਦਿਨੀਂ ਅਦਾਲਤ ਵੱਲੋਂ ਰਿਮਾਂਡ ‘ਚ ਤਿੰਨ ਦਿਨ ਦਾ ਵਾਧਾ ਕੀਤਾ ਗਿਆ ਸੀ। ਅੱਜ ਉਹ ਮੁੜ ਅਦਾਲਤ ‘ਚ ਪੇਸ਼ ਹੋਏ। ਜਿੱਥੇ ਕਿ ਅਦਾਲਤ ਵੱਲੋਂ ਉਮਰਾਨੰਗਲ ਨੂੰ 12 ਮਾਰਚ ਤੱਕ ਨਿਆਇਕ ਹਿਰਾਸਤ ‘ਚ ਜੇਲ੍ਹ ਭੇਜਣ ਦੇ ਹੁਕਮ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਹੋਈ ਪੇਸ਼ੀ ‘ਚ ਆਈਜੀ ਉਮਰਾਨੰਗਲ ਨੂੰ 22 ਫਰਵਰੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਦੌਰਾਨ ਉਮਰਾਨੰਗਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਅਹੁਦੇ ‘ਤੇ ਤਾਇਨਾਤ ਸੀ।ਇਸ ਕਰਕੇ ਕਰਕੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਵੱਲੋਂ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਗਿਆ।