ਨੂਰਪੁਰਬੇਦੀ : ਇੱਕ ਪਾਸੇ ਜਿੱਥੇ ਚੋਣਾਂ ਦਾ ਮਹੌਲ ਹੈ ਉੱਥੇ ਦੂਜੇ ਪਾਸੇ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀ ਕਾਂਡਾਂ ਦੀ ਜਾਂਚ ਕਰ ਰਹੀ ਟੀਮ ਐਸਆਈਟੀ ਵੱਲੋਂ ਵੀ ਹਰ ਦਿਨ ਨਵੇਂ ਖੁਲਾਸੇ ਕੀਤੇ ਜਾ ਰਹੇ ਹਨ। ਇਸੇ ਮਹੌਲ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸਆਈਟੀ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜ੍ਹੇ ਕਰਕੇ ਚੋਣ ਕਮਿਸ਼ਨ ਕੋਲ ਐਸਆਈਟੀ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸ਼ਿਕਾਇਤ ਵੀ ਕੀਤੀ ਗਈ ਹੈ। ਜਿਸ ਬਾਰੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੇ ਮੈਂਬਰ ਬੀਰਦਵਿੰਦਰ ਸਿੰਘ ਨੇ ਚਟਕਾਰਾ ਲੈਂਦਿਆਂ ਦੋਸ਼ ਲਾਏ ਹਨ ਕਿ ਬਾਦਲ ਐਸਆਈਟੀ ਵੱਲੋਂ ਨਿਰਪੱਖ ਜਾਂਚ ਤੋਂ ਡਰ ਕੇ ਆਪਣੇ ਪਾਪਾਂ ਨੂੰ ਛਪਾਉਣ ਲਈ ਇਸ ਜਾਂਚ ਏਜੰਸੀ ਕਾਰਗੁਜ਼ਾਰੀ ‘ਤੇ ਹੀ ਸਵਾਲ ਖੜ੍ਹੇ ਕਰ ਰਹੇ ਹਨ। ਬੀਰਦਵਿੰਦਰ ਦਾ ਕਹਿਣਾ ਹੈ ਕਿ ਜੇ ਉਹ ਸੱਚੇ ਹਨ ਤਾਂ ਇਸ ਤਫਤੀਸ਼ ਦਾ ਸਾਹਮਣਾ ਕਰਨ।
ਬੀਰਦਵਿੰਦਰ ਸਿੰਘ ਨੇ ਇਸ ਮੌਕੇ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ‘ਤੇ ਵੀ ਖੂਬ ਸਿਆਸੀ ਵਾਰ ਕੀਤੇ। ਉਨ੍ਹਾਂ ਕਿਹਾ ਕਿ ਪ੍ਰੋ : ਚੰਦੂਮਾਜਰਾ ਵੱਲੋਂ ਐਮ ਪੀ ਕੋਟੇ ‘ਚ ਮਿਲਣ ਵਾਲੇ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਹੈ ਤੇ ਇਸ ਸਬੰਧੀ ਉਹ ਜਾਂਚ ਕਰਵਾਉਣਗੇ। ਬੀਰਦਵਿੰਦਰ ਨੇ ਕਿਹਾ ਕਿ ਚੰਦੂਮਾਜਰਾ ਨੇ ਅਨੰਦਪੁਰ ਸਾਹਿਬ ਵਰਗੇ ਪਵਿੱਤਰ ਹਲਕੇ ਦੇ ਲੋਕਾਂ ਨਾਲ ਖਿਲਵਾੜ ਕੀਤੀ ਹੈ ਤੇ ਇਸ ਦਾ ਸਬਕ ਚੰਦੂਮਾਜਰਾ ਨੂੰ ਲੋਕਾਂ ਵੱਲੋਂ ਆਉਂਦੀਆਂ ਲੋਕ ਸਭਾ ਚੋਣਾਂ ‘ਚ ਸਿਖਾਇਆ ਜਾਵੇਗਾ। ਬੀਰਦਵਿੰਦਰ ਨੇ ਦੋਸ਼ ਲਾਉਂਦਿਆਂ ਕਿਹਾ ਕਿ ਬਾਦਲਾਂ ਨੇ ਪਿਛਲੇ 10 ਸਾਲਾਂ ‘ਚ ਪੰਜਾਬ ਦੀ ਜਨਤਾ ਨੂੰ ਰੱਜ ਕੇ ਲੁੱਟਿਆ ਹੈ।
Contents
ਨੂਰਪੁਰਬੇਦੀ : ਇੱਕ ਪਾਸੇ ਜਿੱਥੇ ਚੋਣਾਂ ਦਾ ਮਹੌਲ ਹੈ ਉੱਥੇ ਦੂਜੇ ਪਾਸੇ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀ ਕਾਂਡਾਂ ਦੀ ਜਾਂਚ ਕਰ ਰਹੀ ਟੀਮ ਐਸਆਈਟੀ ਵੱਲੋਂ ਵੀ ਹਰ ਦਿਨ ਨਵੇਂ ਖੁਲਾਸੇ ਕੀਤੇ ਜਾ ਰਹੇ ਹਨ। ਇਸੇ ਮਹੌਲ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸਆਈਟੀ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜ੍ਹੇ ਕਰਕੇ ਚੋਣ ਕਮਿਸ਼ਨ ਕੋਲ ਐਸਆਈਟੀ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸ਼ਿਕਾਇਤ ਵੀ ਕੀਤੀ ਗਈ ਹੈ। ਜਿਸ ਬਾਰੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੇ ਮੈਂਬਰ ਬੀਰਦਵਿੰਦਰ ਸਿੰਘ ਨੇ ਚਟਕਾਰਾ ਲੈਂਦਿਆਂ ਦੋਸ਼ ਲਾਏ ਹਨ ਕਿ ਬਾਦਲ ਐਸਆਈਟੀ ਵੱਲੋਂ ਨਿਰਪੱਖ ਜਾਂਚ ਤੋਂ ਡਰ ਕੇ ਆਪਣੇ ਪਾਪਾਂ ਨੂੰ ਛਪਾਉਣ ਲਈ ਇਸ ਜਾਂਚ ਏਜੰਸੀ ਕਾਰਗੁਜ਼ਾਰੀ ‘ਤੇ ਹੀ ਸਵਾਲ ਖੜ੍ਹੇ ਕਰ ਰਹੇ ਹਨ। ਬੀਰਦਵਿੰਦਰ ਦਾ ਕਹਿਣਾ ਹੈ ਕਿ ਜੇ ਉਹ ਸੱਚੇ ਹਨ ਤਾਂ ਇਸ ਤਫਤੀਸ਼ ਦਾ ਸਾਹਮਣਾ ਕਰਨ। ਬੀਰਦਵਿੰਦਰ ਸਿੰਘ ਨੇ ਇਸ ਮੌਕੇ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ‘ਤੇ ਵੀ ਖੂਬ ਸਿਆਸੀ ਵਾਰ ਕੀਤੇ। ਉਨ੍ਹਾਂ ਕਿਹਾ ਕਿ ਪ੍ਰੋ : ਚੰਦੂਮਾਜਰਾ ਵੱਲੋਂ ਐਮ ਪੀ ਕੋਟੇ ‘ਚ ਮਿਲਣ ਵਾਲੇ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਹੈ ਤੇ ਇਸ ਸਬੰਧੀ ਉਹ ਜਾਂਚ ਕਰਵਾਉਣਗੇ। ਬੀਰਦਵਿੰਦਰ ਨੇ ਕਿਹਾ ਕਿ ਚੰਦੂਮਾਜਰਾ ਨੇ ਅਨੰਦਪੁਰ ਸਾਹਿਬ ਵਰਗੇ ਪਵਿੱਤਰ ਹਲਕੇ ਦੇ ਲੋਕਾਂ ਨਾਲ ਖਿਲਵਾੜ ਕੀਤੀ ਹੈ ਤੇ ਇਸ ਦਾ ਸਬਕ ਚੰਦੂਮਾਜਰਾ ਨੂੰ ਲੋਕਾਂ ਵੱਲੋਂ ਆਉਂਦੀਆਂ ਲੋਕ ਸਭਾ ਚੋਣਾਂ ‘ਚ ਸਿਖਾਇਆ ਜਾਵੇਗਾ। ਬੀਰਦਵਿੰਦਰ ਨੇ ਦੋਸ਼ ਲਾਉਂਦਿਆਂ ਕਿਹਾ ਕਿ ਬਾਦਲਾਂ ਨੇ ਪਿਛਲੇ 10 ਸਾਲਾਂ ‘ਚ ਪੰਜਾਬ ਦੀ ਜਨਤਾ ਨੂੰ ਰੱਜ ਕੇ ਲੁੱਟਿਆ ਹੈ।