ਨਵੀਂ ਦਿੱਲੀ : ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ ਸਰਗਨਾ ਮਸੂਦ ਅਜ਼ਹਰ ਨੂੰ ਆਖ਼ਰਕਾਰ ਸੰਯੁਕਤ ਰਾਸ਼ਟਰ ਨੇ ਵੈਸ਼ਵਿਕ ਅੱਤਵਾਦੀ ਐਲਾਨ ਦਿੱਤਾ ਹੈ। ਸੰਯੁਕਤ ਰਾਸ਼ਟਰ ਦੀ 1267 ਸੈਂਕਸ਼ਨ ਕਮੇਟੀ ਨੇ ਮਸੂਦ ਤੇ ਇਹ ਕਾਰਵਾਈ ਪਾਕਿਸਤਾਨ ਅਤੇ ਚੀਨ ਵਲੋਂ ਅਜਿਹਾ ਕਰਨ ਲਈ ਦਿੱਤੀ ਗਈ ਹਰੀ ਝੰਡੀ ਤੋਂ ਬਾਅਦ ਕੀਤੀ ਹੈ। ਦੱਸ ਦਈਏ ਕਿ ਪੁਲਵਾਮਾਂ ਹਮਲੇ ਤੋਂ ਬਾਅਦ ਮਸੂਦ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਇਸ ਦੀ ਜਿੰਮੇਵਾਰੀ ਲਈ ਸੀ।