ਫ਼ਾਜ਼ਿਲਕਾ: ਸੁਖਬੀਰ ਬਾਦਲ ਦੇ ਫ਼ਿਰੋਜ਼ਪੁਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਜਦੋਂ ਗੈਂਗਸਟਰ ਤੋਂ ਰਾਜਨੇਤਾ ਬਣੇ ਜਸਵਿੰਦਰ ਸਿੰਘ ਰੌਕੀ ਦੀ ਭੈਣ ਰਾਜਦੀਪ ਕੌਰ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਦਾ ਹੱਥ ਫੜ ਲਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਦੀਪ ਕੌਰ ਦਾ ਕਾਂਗਰਸ ਵਿੱਚ ਸਵਾਗਤ ਕੀਤਾ। ਉਸ ਨਾਲ ਕਾਫੀ ਸਮਰਥਕ ਵੀ ਕਾਂਗਰਸ ਵਿੱਚ ਸ਼ਾਮਲ ਹੋਏ। ਰਾਜਦੀਪ ਕੌਰ ਨੇ ਫ਼ਾਜ਼ਿਲਕਾ ਤੋਂ ਅਕਾਲੀ ਦਲ ਦੀ ਟਿਕਟ ‘ਤੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ ਤੇ 38,000 ਵੋਟਾਂ ਵੀ ਹਾਸਲ ਕੀਤੀਆਂ ਸਨ। ਫ਼ਾਜ਼ਿਲਕਾ ਇਲਾਕੇ ਵਿੱਚ ਗੈਂਗਸਟਰ ਰੌਕੀ ਦੇ ਪਰਿਵਾਰ ਦਾ ਚੰਗਾ ਆਧਾਰ ਹੈ। ਚੋਣਾਂ ਤੋਂ ਐਨ ਪਹਿਲਾਂ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜ ਚੁੱਕੀ ਰਾਜਦੀਪ ਦੇ ਕਾਂਗਰਸ ਵਿੱਚ ਜਾਣ ਨਾਲ ਸੁਖਬੀਰ ਬਾਦਲ ਨੂੰ ਝਟਕਾ ਲੱਗੇਗਾ।