ਚੰਡੀਗੜ੍ਹ: ਪੀ. ਜੀ. ਆਈ. ਦੇ ਡਾਕਟਰਾਂ ਵਲੋਂ ਫਤਿਹਵੀਰ ਨੂੰ ਮ੍ਰਿਤਕ ਐਲਾਨਣ ਤੋਂ ਬਾਅਦ ਲੋਕਾਂ ਵਲੋਂ ਪੀ. ਜੀ. ਆਈ. ਬਾਹਰ ਲਗਾਤਾਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਕੈਪਟਨ ਸਰਕਾਰ ਖਿਲਾਫ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਗਰੀਬ ਦਾ ਬੱਚਾ ਸੀ, ਤਾਂ ਹੀ ਮਰਨ ਦਿੱਤਾ ਗਿਆ।
ਮ੍ਰਿਤਕ ਫਤਿਹਵੀਰ ਸਿੰਘ ਦੀ ਦਾ ਚੰਡੀਗੜ੍ਹ ਦੇ ਪੀ. ਜੀ. ਆਈ. ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚਾਰ ਡਾਕਟਰਾਂ ਦੀ ਟੀਮ ਉਸ ਦਾ ਪੋਸਟਮਾਰਟਮ ਕਰ ਰਹੀ ਹੈ। ਫਤਿਹਵੀਰ ਦੇ ਦਾਦਾ ਜੀ ਅਤੇ ਸੰਗਰੂਰ ਦੇ ਐੱਸ. ਡੀ. ਐੱਮ. ਵੀ ਹਸਪਤਾਲ ‘ਚ ਮੌਜੂਦ ਹਨ।