ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਸਾਲਾ ਮਾਸੂਮ ਫਤਿਹਵੀਰ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕਰਕੇ ਕਿਹਾ ਕਿ ਫਤਿਹਵੀਰ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਲੱਗਿਆ ਹੈ। ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਪਰਿਵਾਰ ਨੂੰ ਇਸ ਸਦਮੇ ਨੂੰ ਸਹਿਣ ਦੀ ਸਮਰੱਥਾ ਬਖ਼ਸ਼ੇ।
Very sad to hear about the tragic death of young Fatehveer. I pray that Waheguru grants his family the strength to bear this huge loss. Have sought reports from all DCs regarding any open bore well so that such terrible accidents can be prevented in the future.
— Capt.Amarinder Singh (@capt_amarinder) June 11, 2019
ਇਸ ਦੇ ਨਾਲ ਹੀ ਕੈਪਟਨ ਨੇ ਬੀਤੇ ਦਿਨੀਂ ਟਵੀਟ ‘ਚ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਕੋਲੋਂ ਸੂਬੇ ‘ਚ ਖੁੱਲ੍ਹੇ ਬੋਰਵੈੱਲਾਂ ਬਾਰੇ ਰਿਪੋਰਟ ਮੰਗੀ ਹੈ ਤਾਂ ਜੋ ਅਜਿਹੇ ਹਾਦਸਿਆਂ ਨੂੰ ਭਵਿੱਖ ‘ਚ ਵਾਪਰਨ ਤੋਂ ਰੋਕਿਆ ਜਾ ਸਕੇ।
Have directed all DCs to ensure that no such open borewell exists in any of the districts & have asked them to submit a report within 24 hours. You can call on our helpline number 0172-2740397 if you have information about any such open borewells in your area.
— Capt.Amarinder Singh (@capt_amarinder) June 10, 2019
ਜ਼ਿਕਰਯੋਗ ਹੈ ਕਿ ਸੁਨਾਮ ਨੇੜਲੇ ਪਿੰਡ ਭਗਵਾਨਪੁਰਾ ਦਾ ਦੋ ਸਾਲਾ ਮਾਸੂਮ ਫਤਹਿਵੀਰ ਬੀਤੀ 6 ਜੂਨ ਦੀ ਸ਼ਾਮ ਨੂੰ ਬੋਰਵੈੱਲ ‘ਚ ਡਿੱਗ ਪਿਆ ਸੀ। ਉਸ ਨੂੰ ਅੱਜ ਸਵੇਰੇ 5.12 ਵਜੇ ਰੱਸੀਆਂ ਅਤੇ ਕੁੰਢੀਆਂ ਦੀ ਮਦਦ ਨਾਲ ਉਸੇ ਪਾਈਪ ਰਾਹੀਂ ਖਿੱਚ ਕੇ ਬਾਹਰ ਕੱਢਿਆ ਗਿਆ, ਜਿਸ ਰਾਹੀਂ ਉਹ ਬੋਰ ‘ਚ ਡਿੱਗਿਆ ਸੀ। ਫਿਰ ਉਸ ਨੂੰ ਪੀ. ਜੀ. ਆਈ. ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।