ਅੰਮ੍ਰਿਤਸਰ : ਨਾਭਾ ਦੀ ਜੇਲ੍ਹ ‘ਚ ਡੇਰਾ ਪ੍ਰੇਮੀ ਮਹਿੰਦਰ ਸਿੰਘ ਬਿੱਟੂ ਦੀ 2 ਹਵਾਲਾਤੀਆਂ ਵਲੋਂ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ‘ਚ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਵੁਕ ਹੋ ਕੇ ਇਸ ਕਤਲ ਨੂੰ ਅੰਜਾਮ ਦਿੱਤਾ ਗਿਆ ਹੈ। ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਇਸਦੀ ਜਾਂਚ ਕਰਨ ਦੀ ਮੰਗ ਕੀਤੀ ਹੈ।
ਇੱਥੇ ਹੀ ਉਨ੍ਹਾਂ ਸਹਾਰਨ ਮਾਜਰਾ ਪਿੰਡ ਦੇ ਵਸਨੀਕ ਹਰਜੀਤ ਸਿੰਘ ਦੇ ਕਤਲ ਮਾਮਲੇ ‘ਚ 4 ਪੁਲਿਸ ਅਧਿਕਾਰੀਆਂ ਨੂੰ ਮੁਆਫੀ ਦੇਣ ਦੇ ਬਾਰੇ ਪੁੱਛੇ ਗਏ ਸਵਾਲ ‘ਤੇ ਜਵਾਬ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਖਿਲਾਫ ਕੋਈ ਵੀ ਸਬੂਤ ਪੇਸ਼ ਕਰਨ। ਉਨ੍ਹਾਂ ਕਿਹਾ ਕਿ, “ਮੈਂ ਗਾਰੰਟੀ ਨਾਲ ਕਹਿ ਸਕਦਾ ਹੈ ਕਿ ਕਿਸੇ ਵੀ ਕਾਗਜ ‘ਤੇ ਮੇਰੇ ਦਸਤਖਤ ਨਹੀਂ।”
ਪੰਜਾਬ ਦੀ ਕੈਬਨਿਟ ‘ਚ ਕੀਤੇ ਗਏ ਫੇਰਬਦਲ ਤੋਂ ਬਾਅਦ ਪੰਜਾਬ ਦੇ ਕਈ ਮੰਤਰੀਆਂ ਵੱਲੋਂ ਆਪਣੇ ਅਹੁਦੇ ਨਾ ਸੰਭਾਲਣ ਬਾਰੇ ਬੋਲਦਿਆਂ ਕਿਹਾ ਕਿ ਇਹ ਉਨ੍ਹਾਂ ਦਾ ਅੰਦਰੂਨੀ ਮਾਮਲਾ ਹੈ, ਨਾਲ ਹੀ ਸੁਖਬੀਰ ਨੇ ਸਿੱਧੂ ਨੂੰ ਵੀ ਘੇਰਿਆ ਅਤੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਨਹੀਂ ਸੰਭਾਲਣਾ ਤਾਂ ਉਹ ਅਸਤੀਫਾ ਦੇ ਦੇਣ। ਸੁਖਬੀਰ ਬਾਦਲ ਨੇ ਹੈਰੀਟੇਜ ਸਟਰੀਟ ‘ਤੇ ਬੋਲਦਿਆਂ ਕਿਹਾ ਕਿ ਜੇਕਰ ਸੂਬਾ ਸਰਕਾਰ ਇਸ ਨੂੰ ਨਹੀਂ ਸੰਭਾਲ ਸਕਦੀ ਤਾਂ ਸ਼ੋਮਣੀ ਅਕਾਲੀ ਦਲ ਇਸਦੀ ਸਾਂਭ ਕਰਨ ਲਈ ਤਿਆਰ ਹੈ।
ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਮੁੱਦਿਆਂ ‘ਤੇ ਬੋਲਦੇ ਹੋਏ ਸੂਬਾ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਖਿੱਧ ਦੱਸਿਆ।
ਸੁਖਬੀਰ ਬਾਦਲ ਨੇ ਬੋਲਦਿਆਂ ਹੋਰ ਕੀ ਕੀ ਕਿਹਾ ਇਹ ਜਾਣਨ ਲਈ ਹੇਠ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ
https://youtu.be/kGaylsT63NQ