ਅੰਮ੍ਰਿਤਸਰ : ਕਹਿੰਦੇ ਨੇ ਇਨਸਾਨ ਅਣਖ ਲਈ ਕੁਝ ਵੀ ਕਰ ਗੁਜਰਦਾ ਹੈ, ਪਰ ਕਈ ਵਾਰ ਇਹੀ ਅਣਖ ਕੁਝ ਅਜਿਹਾ ਕਰਨ ਲਈ ਮਜਬੂਰ ਕਰ ਦਿੰਦੀ ਹੈ ਕਿ ਜਿਸ ਨਾਲ ਉਹ ਆਪਣੇ ਨਾਲ ਨਾਲ ਆਪਣਿਆਂ ਦੀ ਵੀ ਜਿੰਦਗੀ ਤਬਾਹ ਕਰ ਦਿੰਦਾ ਹੈ ਅਤੇ ਫਿਰ ਬਾਅਦ ਵਿੱਚ ਪਛਤਾਵੇ ਤੋਂ ਬਿਨਾਂ ਉਸ ਕੋਲ ਹੋਰ ਕੁਝ ਨਹੀਂ ਬਚਦਾ। ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਇੱਥੋਂ ਦੇ ਮਜੀਠਾ ਹਲਕੇ ਤੋਂ। ਜਿੱਥੇ ਇੱਕ ਭਰਾ ਨੇ ਅਣਖ ਖਾਤਰ ਆਪਣੀ ਭੈਣ ਤੇ ਉਸ ਦੇ ਪ੍ਰੇਮੀ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਸਬੰਧੀ ਪੁਸ਼ਟੀ ਮ੍ਰਿਤਕ ਮੁੰਡੇ ਦੇ ਪਰਿਵਾਰ ਵੱਲੋਂ ਵੀ ਕੀਤੀ ਗਈ ਹੈ ਕਿਉਂਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮੁੰਡੇ ਦੇ ਮ੍ਰਿਤਕ ਕੁੜੀ ਨਾਲ ਪ੍ਰੇਮ ਸਬੰਧ ਸਨ। ਮ੍ਰਿਤਕ ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਇਹ ਦਾਅਵਾ ਵੀ ਕੀਤਾ ਹੈ ਕਿ ਕੁੜੀ ਵੱਲੋਂ ਧੱਕੇ ਨਾਲ ਉਨ੍ਹਾਂ ਦੇ ਮੁੰਡੇ ਨੂੰ ਮਿਲਣ ਲਈ ਬੁਲਾਇਆ ਜਾਂਦਾ ਸੀ।
ਇਸ ਸਬੰਧੀ ਮ੍ਰਿਤਕ ਲੜਕੇ ਦੀ ਭੈਣ ਨੇ ਦਾਅਵਾ ਕਰਦਿਆਂ ਕਿਹਾ ਕਿ ਮਰਨ ਵਾਲਾ ਉਸ ਦਾ ਭਰਾ ਕਿੱਤੇ ਵਜੋਂ ਗੱਡੀਆਂ ਧੋਣ ਦਾ ਕੰਮ ਕਰਦਾ ਸੀ ਅਤੇ ਮ੍ਰਿਤਕ ਕੁੜੀ ਵੱਲੋਂ ਜ਼ਬਰਦਸਤੀ ਉਸ ਨੂੰ ਮਿਲਣ ਖਾਤਰ ਆਪਣੇ ਬੁਲਾਇਆ ਜਾਂਦਾ ਸੀ। ਮਰਹੂਮ ਲੜਕੇ ਦੀ ਭੈਣ ਨੇ ਦਾਅਵਾ ਕੀਤਾ ਕਿ ਇਸ ਸਬੰਧੀ ਕੁੜੀ ਦੇ ਪਰਿਵਾਰਕ ਮੈਂਬਰਾਂ ਨੂੰ ਪਹਿਲਾਂ ਹੀ ਪਤਾ ਸੀ। ਇੱਥੇ ਉਨ੍ਹਾਂ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਕਿ ਮਰਨ ਵਾਲੀ ਲੜਕੀ ਦੇ ਪਰਿਵਾਰਕ ਮੈਂਬਰਾਂ ‘ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਇੱਧਰ ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਨੇ ਵੀ ਇਸ ਸਾਰੇ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਮਾਮਲਾ ਪ੍ਰੇਮ ਸਬੰਧ ਦਾ ਹੈ। ਜਾਂਚ ਅਧਿਕਾਰੀਆਂ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਜਾਵੇਗਾ।
ਕੀ ਹੈ ਇਹ ਪੂਰਾ ਮਾਮਲਾ ਆਓ ਇਸ ਬਾਰੇ ਤੁਹਾਨੂੰ ਜਾਣੂ ਕਰਵਾਉਂਦੇ ਹਾਂ ਹੇਠ ਦਿੱਤੇ ਵੀਡੀਓ ਲਿੰਕ ਜ਼ਰੀਏ।
https://youtu.be/wEigcWbnOqs