ਨਾਭਾ : ਨਾਭਾ ਜੇਲ੍ਹ ਅੰਦਰ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਨੇ ਬੇਅਦਬੀ ਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਜਾਂਚ ਨੂੰ ਵੀ ਪ੍ਰਭਾਵਿਤ ਤਾਂ ਕੀਤਾ ਹੈ, ਪਰ ਦੱਸ ਦਈਏ ਕਿ ਸਿੱਟ ਮੈਂਬਰਾਂ ਨੇ ਇਸ ਮਾਮਲੇ ‘ਚ ਹਿੰਮਤ ਨਹੀ ਹਾਰੀ। ਇਸ ਸਬੰਧ ‘ਚ ਸਿੱਟ ਦੇ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਾਅਵਾ ਕੀਤਾ ਹੈ ਕਿ ਜਾਂਚ ਤੋਂ ਬਾਅਦ ਬਹੁਤ ਜਲਦ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ ਜਾਵੇਗਾ। ਕੁੰਵਰ ਵਿਜੇ ਇਥੇ ਨਾਭਾ ਦੀ ਨਵੀਂ ਜੇਲ੍ਹ ਚ ਬੇਅਦਬੀ ਮਾਮਲਿਆਂ ਦੇ ਬਾਕੀ ਬਚੇ ਮੁਲਜ਼ੀਮਾਂ ਕੋਲੋਂ ਪੁੱਛ -ਪੜਤਾਲ ਕਰਨ ਤੋਂ ਬਾਅਦ ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਜੇਲ੍ਹ ਅੰਦਰ ਦੋ ਘੰਟੇ ਤੋਂ ਵੱਧ ਸਮਾਂ ਰਹੇ ਕੁੰਵਰ ਵਿਜੇ ਨੇ ਜਿੱਥੇ ਆਈ ਜੀ ਪਟਿਆਲਾ ਜ਼ੋਨ ਅਮਰਦੀਪ ਸਿੰਘ ਰਾਏ ਨਾਲ ਗੱਲਬਾਤ ਕੀਤੀ ਉੱਥੇ ਉਨ੍ਹਾਂ ਬੇਅਦਬੀ ਮਾਮਲਿਆਂ ਦੇ ਮੁਲਜ਼ਮਾਂ ਕੋਲੋਂ ਵੀ ਕਈ ਤਰ੍ਹਾਂ ਦੇ ਸਵਾਲ ਕੀਤੇ। ਭਾਂਵੇਂ ਕਿ ਕੁੰਵਰ ਵਿਜੇ ਨੇ ਬੇਅਦਬੀ ਮਾਮਲਿਆਂ ਦੇ ਮੁਲਜ਼ਮਾਂ ‘ਤੇ ਆਈ ਜੀ ਅਮਰਦੀਪ ਸਿੰਘ ਰਾਏ ਨਾਲ ਕੀਤੀ ਗਈ ਗੱਲਬਾਤ ਦੇ ਵੇਰਵੇ ਦੇਣ ਤੋਂ ਤਾਂ ਇਨਕਾਰ ਕਰ ਦਿੱਤਾ, ਪਰ ਉਨ੍ਹਾਂ ਇੰਨਾ ਜ਼ਰੂਰ ਕਿਹਾ ਕਿ ਮਹਿੰਦਰਪਾਲ ਬਿੱਟੂ ਇਸ ਕੇਸ ਦੀ ਅਹਿਮ ਕੜੀ ਸੀ। ਇਸ ਮੌਕੇ ਇੱਕ ਸਵਾਲ ਦੇ ਜਵਾਬ ‘ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਇਸ ਜਾਂਚ ਨੂੰ ਕਿਸੇ ਸਿਆਸੀ ਪਾਰਟੀ ਨਾਲ ਜੋੜ ਕੇ ਵੇਖਣਾ ਗਲਤ ਹੋਵੇਗਾ ਕਿਉਂਕਿ ਉਨ੍ਹਾਂ ਦਾ ਕਿਸੇ ਵੀ ਪਾਰਟੀ ਜਾਂ ਸਿਆਸਤਦਾਨ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
ਇਸ ਤੋਂ ਇਲਾਵਾ ਹੋਰ ਕੀ ਕੀ ਕਿਹਾ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਹੇਠ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ।
Contents
ਨਾਭਾ : ਨਾਭਾ ਜੇਲ੍ਹ ਅੰਦਰ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਨੇ ਬੇਅਦਬੀ ਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਜਾਂਚ ਨੂੰ ਵੀ ਪ੍ਰਭਾਵਿਤ ਤਾਂ ਕੀਤਾ ਹੈ, ਪਰ ਦੱਸ ਦਈਏ ਕਿ ਸਿੱਟ ਮੈਂਬਰਾਂ ਨੇ ਇਸ ਮਾਮਲੇ ‘ਚ ਹਿੰਮਤ ਨਹੀ ਹਾਰੀ। ਇਸ ਸਬੰਧ ‘ਚ ਸਿੱਟ ਦੇ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਾਅਵਾ ਕੀਤਾ ਹੈ ਕਿ ਜਾਂਚ ਤੋਂ ਬਾਅਦ ਬਹੁਤ ਜਲਦ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ ਜਾਵੇਗਾ। ਕੁੰਵਰ ਵਿਜੇ ਇਥੇ ਨਾਭਾ ਦੀ ਨਵੀਂ ਜੇਲ੍ਹ ਚ ਬੇਅਦਬੀ ਮਾਮਲਿਆਂ ਦੇ ਬਾਕੀ ਬਚੇ ਮੁਲਜ਼ੀਮਾਂ ਕੋਲੋਂ ਪੁੱਛ -ਪੜਤਾਲ ਕਰਨ ਤੋਂ ਬਾਅਦ ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਜੇਲ੍ਹ ਅੰਦਰ ਦੋ ਘੰਟੇ ਤੋਂ ਵੱਧ ਸਮਾਂ ਰਹੇ ਕੁੰਵਰ ਵਿਜੇ ਨੇ ਜਿੱਥੇ ਆਈ ਜੀ ਪਟਿਆਲਾ ਜ਼ੋਨ ਅਮਰਦੀਪ ਸਿੰਘ ਰਾਏ ਨਾਲ ਗੱਲਬਾਤ ਕੀਤੀ ਉੱਥੇ ਉਨ੍ਹਾਂ ਬੇਅਦਬੀ ਮਾਮਲਿਆਂ ਦੇ ਮੁਲਜ਼ਮਾਂ ਕੋਲੋਂ ਵੀ ਕਈ ਤਰ੍ਹਾਂ ਦੇ ਸਵਾਲ ਕੀਤੇ। ਭਾਂਵੇਂ ਕਿ ਕੁੰਵਰ ਵਿਜੇ ਨੇ ਬੇਅਦਬੀ ਮਾਮਲਿਆਂ ਦੇ ਮੁਲਜ਼ਮਾਂ ‘ਤੇ ਆਈ ਜੀ ਅਮਰਦੀਪ ਸਿੰਘ ਰਾਏ ਨਾਲ ਕੀਤੀ ਗਈ ਗੱਲਬਾਤ ਦੇ ਵੇਰਵੇ ਦੇਣ ਤੋਂ ਤਾਂ ਇਨਕਾਰ ਕਰ ਦਿੱਤਾ, ਪਰ ਉਨ੍ਹਾਂ ਇੰਨਾ ਜ਼ਰੂਰ ਕਿਹਾ ਕਿ ਮਹਿੰਦਰਪਾਲ ਬਿੱਟੂ ਇਸ ਕੇਸ ਦੀ ਅਹਿਮ ਕੜੀ ਸੀ। ਇਸ ਮੌਕੇ ਇੱਕ ਸਵਾਲ ਦੇ ਜਵਾਬ ‘ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਇਸ ਜਾਂਚ ਨੂੰ ਕਿਸੇ ਸਿਆਸੀ ਪਾਰਟੀ ਨਾਲ ਜੋੜ ਕੇ ਵੇਖਣਾ ਗਲਤ ਹੋਵੇਗਾ ਕਿਉਂਕਿ ਉਨ੍ਹਾਂ ਦਾ ਕਿਸੇ ਵੀ ਪਾਰਟੀ ਜਾਂ ਸਿਆਸਤਦਾਨ ਨਾਲ ਕੋਈ ਲੈਣਾ ਦੇਣਾ ਨਹੀਂ ਹੈ।ਇਸ ਤੋਂ ਇਲਾਵਾ ਹੋਰ ਕੀ ਕੀ ਕਿਹਾ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਹੇਠ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ।
https://youtu.be/QcgwuFu0YQU