Birthright citizenship ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਅਮਰੀਕਾ ਦੀ ਜਨਮ ਅਧਿਕਾਰ ਨਾਗਰਿਕਤਾ ਵਿਵਸਥਾ ‘ਤੇ ਵੱਡੀ ਗੱਲ ਕਹੀ ਹੈ। ਟਰੰਪ ਨੇ ਕਿਹਾ ਹੈ ਕਿ ਉਹ ਅਮਰੀਕਾ ‘ਚ ਜਨਮੇ ਉਨ੍ਹਾ ਬੱਚਿਆਂ ਨੂੰ ਮਿਲਣ ਵਾਲੀ ਜਨਮ ਅਧਿਕਾਰ ਨਾਗਰਿਕਤਾ ਖਤਮ ਕਰਨ ‘ਤੇ ਵਿਚਾਰ ਕਰ ਰਹੇ ਹਨ ਜਿਨ੍ਹਾਂ ਦੇ ਮਾਪੇ ਅਮਰੀਕੀ ਨਾਗਰਿਕ ਨਹੀਂ ਹਨ। ਅਮਰੀਕੀ ਰਾਸ਼ਟਰਪਤੀ ਨੇ ਜਨਮ ਅਧੀਕਾਰ ਨਾਗਰਿਕਤਾ ‘ਤੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ‘ਚ ਕਿਹਾ,‘ਅਸੀ ਜਨਮ ਅਧੀਕਾਰ ਨਾਗਰਿਕਤਾ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਾਂ, ਸਿੱਧੇ ਤੌਰ ‘ਤੇ ਕਹਾਂ ਤਾਂ ਇਹ ਬਕਵਾਸ ਹੈ।’
ਟਰੰਪ ਨੇ ਕਿਹਾ ਜਨਮ ਅਧੀਕਾਰ ਦੀ ਸਹੀ ਨਾਗਰਿਕਤਾ ਇਹ ਹੈ ਕਿ ਸਾਡੀ ਧਰਤੀ ‘ਤੇ ਤੁਹਾਡਾ ਬੱਚਾ ਪੈਦਾ ਹੋਇਆ ਹੈ, ਤੁਸੀ ਸਰਹੱਦ ਪਾਰੋਂ ਆਉਂਦੇ ਹੋ ਬੱਚੇ ਨੂੰ ਜਨਮ ਦਿੰਦੇ ਹੋ ਤੇ… ਵਧਾਈਆਂ! ਬੱਚਾ ਹੁਣ ਅਮਰੀਕੀ ਨਾਗਰਿਕ ਹੈ। ਟਰੰਪ ਨੇ ਵ੍ਹਾਈਟ ਹਾਊਸ ਦੇ ਬਾਹਰ ਪੱਤਰਕਾਰਾਂ ਨੂੰ ਕਿਹਾ, ”ਇਹ ਸਪੱਸ਼ਟ ਰੂਪ ਵਿੱਚ ਹਾਸੋਹੀਣਾ ਹੈ।
ਦੱਸਣਯੋਗ ਹੈ ਕਿ ਕਈ ਮਾਮਲਿਆਂ ‘ਚ ਅਜਿਹਾ ਹੋਇਆ ਵੀ ਹੈ ਜਦੋਂ ਅਮਰੀਕੀ ਨਾਗਰਿਕਤਾ ਪਾਉਣ ਲਈ ਮਾਤਾ-ਪਿਤਾ ਨੇ ਇਸ ਤਰ੍ਹਾਂ ਦਾ ਤਰੀਕਾ ਅਪਣਾਇਆ ਹੋਵੇ। ਟਰੰਪ ਨੇ 2016 ‘ਚ ਰਾਸ਼ਟਰਪਤੀ ਅਹੁਦੇ ਦੇ ਚੋਣ ਪ੍ਰਚਾਰ ਦੌਰਾਨ ਕਿਹਾ ਸੀ ਕਿ ਉਹ ਜਨਮ ਅਧਿਕਾਰ ਨਾਗਰਿਕਤਾ ਨੂੰ ਖ਼ਤਮ ਕਰਨਗੇ।
ਤੁਹਾਨੂੰ ਦੱਸ ਦਈਏ ਕਿ ਟਰੰਪ ਪ੍ਰਵਾਸੀਆਂ ਦੇ ਮੁੱਦੇ ‘ਤੇ ਹਮੇਸ਼ਾ ਤੋਂ ਆਵਾਜ਼ ਚੁੱਕਦੇ ਆ ਰਹੇ ਹਨ। ਅਮਰੀਕਾ ‘ਚ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਰੋਕਣ ਲਈ ਉਹ ਵੱਡੇ ਪੱਧਰ ‘ਤੇ ਕੰਮ ਕਰ ਰਹੇ ਹਨ। ਇਸ ਮਾਮਲੇ ‘ਚ ਉਨ੍ਹਾਂ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਨੂੰ ਲੈ ਕੇ ਲਗਾਇਆ ਜਾ ਸਕਦਾ ਹੈ ਕਿ ਆਪਣੀ ਯੋਜਨਾ ਨੂੰ ਅਮਲੀ ਜਾਮਾ ਪਾਉਣ ਲਈ ਉਨ੍ਹਾਂ ਨੇ ਲਗਾਤਾਰ ਹੋ ਰਹੇ ਵਿਰੋਧ ਦੇ ਬਾਵਜੂਦ ਮੈਕਸੀਕੋ ਦੀ ਸਰਹੱਦ ‘ਤੇ ਦੀਵਰ ਦਾ ਉਸਾਰੀ ਸ਼ੁਰੂ ਕਰਵਾ ਦਿੱਤੀ। ਟਰੰਪ ਦਾ ਮੰਨਣਾ ਹੈ ਕਿ ਅਜਿਹਾ ਕਰਕੇ ਉਹ ਮੈਕਸੀਕੋ ਵੱਲੋਂ ਅਮਰੀਕਾ ਵਿੱਚ ਦਾਖਲ ਹੋਣ ਵਾਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਰੋਕ ਸਕਣਗੇ।
Birthright citizenship
ਹੁਣ ਡੋਨਲਡ ਟਰੰਪ ਜਨਮ-ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ‘ਤੇ ਕਰ ਰਹੇ ਗੰਭੀਰਤਾ ਨਾਲ ਵਿਚਾਰ

Leave a Comment
Leave a Comment