ਦੋ ਦਿਨ ਪਹਿਲਾਂ ਮੰਗਲਵਾਰ ਨੂੰ ਆਏ ਭੂਚਾਲ ਕਾਰਨ ਪਾਕਿਸਤਾਨ ਦੇ ਲੋਕ ਹਾਲੇ ਤੱਕ ਸੰਭਲੇ ਨਹੀਂ ਸਨ ਕਿ ਅੱਜ ਪਾਕਿ ‘ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਸ ਕਾਰਨ ਇਥੋਂ ਦੇ ਲੋਕ ਬਹੁਤ ਡਰ ਗਏ ਹਨ ਭੂਚਾਲ ਦਾ ਕੇਂਦਰ ਮੀਰਪੁਰ ਹੀ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇਸ ਭੂਚਾਲ ‘ਚ ਲਗਭਗ 32 ਲੋਕ ਜ਼ਖਮੀ ਹੋਏ ਹਨ ਜ਼ਖਮੀਆਂ ‘ਚ ਜ਼ਿਆਦਾਤਰ ਲੋਕ ਮੀਰਪੁਰ ਦੇ ਰਹਿਣ ਵਾਲੇ ਹਨ।
ਜਾਣਕਾਰੀ ਅਨੁਸਾਰ ਇਹ ਭੂਚਾਲ ਭਾਰਤੀ ਸਮੇਂ ਅਨੁਸਾਰ ਦੁਪਹਿਰ 12:30 ਵਜੇ ਆਇਆ। ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 4.7 ਦੱਸੀ ਜਾ ਰਹੀ ਹੈ। ਪੀਓਕੇ ਸਮੇਤ ਆਸ ਪਾਸ ਦੇ ਇਲਾਕਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਯੂਐਸ ਭੂ-ਵਿਗਿਆਨਕ ਵੱਲੋਂ ਕੀਤੇ ਸਰਵੇਖਣ ਅਨੁਸਾਰ ਭੂਚਾਲ ਦਾ ਕੇਂਦਰ ਧਰਤੀ ਤੋਂ 10 ਕਿਲੋਮੀਟਰ ਹੇਠਾਂ ਸੀ।
ਦੱਸ ਦੇਈਏ ਕਿ ਮੰਗਲਵਾਰ ਨੂੰ ਪੀਓਕੇ ਵਿੱਚ ਆਏ ਭਿਆਨਕ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 38 ਹੋ ਗਈ ਹੈ। ਜ਼ਖਮੀਆਂ ਦੀ ਗਿਣਤੀ 452 ਦੱਸੀ ਜਾ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿਉਂਕਿ ਵੱਖ-ਵੱਖ ਹਸਪਤਾਲਾਂ ‘ਚ ਦਾਖਲ 100 ਦੇ ਕਰੀਬ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸ ਦੇਈਏ ਪਾਕਿਸਤਾਨ ਦੇ ਨਾਲ ਭੂਚਾਲ ਦੇ ਝਟਕੇ ਹਰਿਆਣਾ, ਪੰਜਾਬ, ਦਿੱਲੀ, ਕਸ਼ਮੀਰ, ਹਿਮਾਚਲ ਪ੍ਰਦੇਸ਼ ਦੀਆਂ ਵੱਖ-ਵੱਖ ਥਾਵਾਂ ‘ਤੇ ਵੀ ਮਹਿਸੂਸ ਕੀਤੇ ਗਏ ਹਨ।