ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਮੌਕੇ 8 ਸਿੱਖ ਕੈਦੀਆਂ ਦੀ ਸਜ਼ਾ ਮਾਫੀ ਅਤੇ 1 ਕੈਦੀ ਦੀ ਫਾਂਸੀ ਨੂੰ ਉਮਰ ਕੈਦ ‘ਚ ਤਬਦੀਲ ਕਰਨ ਦੇ ਲਏ ਗਏ ਫੈਸਲੇ ਦਾ ਪੰਜਾਬ ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਇਸ ਬੁਰੀ ਤਰ੍ਹਾ ਨਾਲ ਵਿਰੋਧ ਕਰ ਰਹੇ ਨੇ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਭਾਰਤ ਸਰਕਾਰ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾ ਅਜੀਤ ਡੋਭਾਲ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਹਰੂਮ ਬੇਅੰਤ ਸਿੰਘ ਕਤਲ ਕਾਂਡ ਵਿੱਚ ਕੇਂਦਰੀ ਜੇਲ੍ਹ ਅੰਦਰ ਫਾਂਸੀ ਦੀ ਸਜ਼ਾ ਦਾ ਇੰਤਜ਼ਾਰ ਕਰ ਰਹੇ ਕੈਦੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਫ਼ਨਬਸਪ;ਤਬਦੀਲ ਕੀਤੁੇ ਜਾਣ ਦਾ ਇਹ ਕਹਿੰਦਿਆਂ ਵਿਰੋਧ ਕੀਤਾ ਹੈ ਕਿ ਰਾਜੋਆਣਾ ਦੇ ਜੇਲ੍ਹ ਚੋਂ ਬਾਹਰ ਆਉਣ ਵਾਲੇ ਦਿਨ ਤੋਂ ਹੀ ਪੰਜਾਬ ‘ਚ ਅੱਤਵਾਦ ਦੀ ਸ਼ੁਰੂਆਤ ਹੋ ਜਾਏਗੀ। ਦੱਸ ਦਈਏ ਕਿ ਰਵਨੀਤ ਬਿੱਟੂ 31 ਅਗਸਤ, 1995 ਨੂੰ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਸਾਬਕਾ ਮੁੱਖ ਮੰਤਰੀ ਬੇਅੰਤਫ਼ਨਬਸਪ; ਸਿੰਘ ਦਾ ਪੋਤੇ ਹਨ ਅਤੇ ਉਹ ਪਿਛਲੇ ਲੰਬੇ ਸਮੇਂ ਤੋਂ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦਾ ਵਿਰੋਧ ਕਰਦੇ ਆ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮਾਫੀ ਦਾ ਵਿਰੋਧ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਮੋਦੀ ਅਮਰੀਕਾ ਵਿੱਚ ਜਾ ਕੇ ਅੱਤਬਾਦ ਦਾ ਵਿਰੋਧ ਕਰਦੇ ਹਨ ਤੇ ਦੂਜੇ ਪਾਸੇ ਭਾਰਤ ਵਿੱਚ ਅਤਵਾਦ ਵਿੱਚ ਸ਼ਾਮਲ ਬਲਵੰਤ ਸਿੰਘ ਰਾਜੋਆਣਾ ਵਰਗੇ ਲੋਕਾਂ ਦੀ ਫਾਂਸੀ ਮਾਫੀ ਵਰਗੇ ਕਦਮ ਚੁੱਕ ਹੋ ਜਿਹੜੇ ਕਿ ਵੱਡੇ ਸਵਾਲ ਪੈਦਾ ਕਰਦੇ ਹਨ। ਬਿੱਟੂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਿਸ ਦਿਨ ਰਾਜੋਆਣਾ ਦੀ ਸਜ਼ਾ ਮਾਫ ਕੀਤੀ ਜਾਵੇਗੀ ਉਸ ਦਿਨ ਪੰਜਾਬ ਵਿੱਚ ਅੱਤਵਾਦ ਦੀ ਨੀਂਹ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਸਿਰਫ ਕਾਂਗਰਸ ਦੇ ਲੋਕਾਂ ਨੂੰ ਹੀ ਨਹੀਂ ਮਾਰਿਆ ਬਲਕਿ ਆਰ ਐਸ ਐਸ ਤੇ ਭਾਜਪਾ ਵਾਲਿਆਂ ਨੂੰ ਮਾਰਿਆ ਹੈ। ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਇਹ ਮਸਲਾ ਦੇਸ਼ ਦੇ ਗ੍ਰਹਿ ਮੰਤਰੀ ਕੋਲ ਜੁਬਾਨੀ ਚੁੱਕਿਆ ਸੀ ਜਿੰਨਾਂ੍ਹ ਨੇ ਕਿ ਲ਼ਿਖਤੀ ਤੌਰ ‘ਤੇ ਭੇਜਣ ਲਈ ਕਿਹਾ ਸੀ। ਲਿਹਾਜ਼ਾ ਉਨ੍ਹਾਂ ਨੇ ਨਾ ਸਿਰਫ ਅਮਿਤ ਸ਼ਾਹ ਬਲਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੂੰ ਵੀ ਬੇਨਤੀ ਕੀਤੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਅਮਿਤ ਸ਼ਾਹ ਰਵਨੀਤ ਬਿੱਟੂ ਦੀਆਂ ਇਹ ਬੇਨਤੀਆਂ ਅਤੇ ਚੇਤਾਵਨੀਆਂ ਨੂੰ ਕਿਸ ਨਜ਼ਰੀਏ ਨਾਲ ਵੇਖ ਕੇ ਅੱਗੇ ਫੈਸਲਾ ਲੈਂਦੇ ਹਨ ।