ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼ਨਿਚਰਵਾਰ ਨੂੰ ਵਧਦੀ ਉਮਰ ਅਤੇ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਅਸਤੀਫਾ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਸੌਂਪਦਿਆਂ ਰਾਜ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੇ ਗਰੁੱਪ ਦੇ ਆਗੂ ਵਜੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ।
ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਉਨ੍ਹਾਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਸਿਹਤ ਦਾ ਹਵਾਲਾ ਦਿੰਦਿਆਂ ਪਾਰਟੀ ਦੇ ਸਾਰੇ ਅਹੁਦਿਆਂ ਅਸਤੀਫਾ ਸੌਂਪ ਦਿੱਤਾ ਸੀ।
ਇੱਥੇ ਦੱਸਣਾ ਜ਼ਰੂਰੀ ਹੈ ਕਿ ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਸਨ।