ਚੰਡੀਗੜ੍ਹ : ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਸਬੰਧੀ ਸਿੱਖ ਸੰਗਤ ਲਈ ਸਭ ਤੋਂ ਵੱਡੀ ਮਾਣ ਵਾਲੀ ਗੱਲ ਜਿਹੜੀ ਸਾਹਮਣੇ ਆ ਰਹੀ ਹੈ ਉਹ ਹੈ ਇੱਕ ਤਸਵੀਰ ਦਾ ਵਾਇਰਲ ਹੋਣਾਂ। ਜੀ ਹਾਂ ਇਹ ਤਸਵੀਰ ਅਜਿਹੀ ਹੈ ਜਿਸ ਵਿੱਚ ਇੰਡੀਅਨ ਏਅਰ ਲਾਈਨ ਦੇ ਇੱਕ ਜਹਾਜ ‘ਤੇ ੴ ਦਾ ਨਿਸ਼ਾਨ ਬਣਿਆ ਹੋਇਆ ਹੈ। ਜਾਣਕਾਰੀ ਮੁਤਾਬਿਕ ਇਹ ਨਿਸ਼ਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖ ਕੇ ਬਣਾਇਆ ਗਿਆ ਹੈ।
ਦੱਸ ਦਈਏ ਕਿ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਿਕ ਇਹ ਪਹਿਲੀ ਅਜਿਹੀ ਭਾਰਤੀ ਏਅਰ ਲਾਈਨ ਹੈ ਜਿਸ ਵੱਲੋਂ ਜਹਾਜ ਦੇ ਪਿਛਲੇ ਹਿੱਸੇ ‘ਤੇ ਅਜਿਹਾ ਨਿਸ਼ਾਨ ਬਣਾਇਆ ਗਿਆ ਹੈ ਅਤੇ ਲੋਕਾਂ ਵੱਲੋਂ ਇਸ ਦੀ ਖੂਬ ਪ੍ਰਸ਼ੰਸਾ ਕੀਤੀ ਜਾ ਰਹੀ ਹੈ।