ਚੰਡੀਗੜ੍ਹ : ਇੰਨੀ ਦਿਨੀਂ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨੀ ਪ੍ਰਧਾਨ ਮੰਤਰੀ ਵੱਲੋਂ ਆਏ ਸੱਦੇ ਨੇ ਸਿਆਸਤ ਗਰਮਾਈ ਹੋਈ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਅਜੇ ਤੱਕ ਵੀ ਭਾਰਤ ਸਰਕਾਰ ਵੱਲੋਂ ਸਿੱਧੂ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਮਨਜ਼ੂਰੀ ਨਹੀਂ ਮਿਲੀ।
ਦੱਸ ਦਈਏ ਕਿ ਲਾਂਘਾ ਖੁੱਲ੍ਹਣ ਵਿੱਚ ਸਿਰਫ 2 ਦਿਨ ਹੀ ਬਾਕੀ ਹਨ। ਇਸ ਨੂੰ ਲੈ ਕੇ ਤਿਆਰੀਆਂ ਜੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇੱਧਰ ਦੂਜੇ ਪਾਸੇ ਪਾਕਿਸਤਾਨ ਸਰਕਾਰ ਵੱਲੋਂ ਸਿੱਧੂ ਨੂੰ ਸੱਦਾ ਪੱਤਰ ਭੇਜਣ ਦੇ ਨਾਲ ਨਾਲ ਵੀਜ਼ਾ ਵੀ ਭੇਜ ਦਿੱਤਾ ਹੈ।
ਦੱਸਣਯੋਗ ਇਹ ਵੀ ਹੈ ਕਿ ਸਿੱਧੂ ਵੱਲੋਂ ਪਾਕਿਸਤਾਨ ਜਾਣ ਲਈ ਪੰਜਾਬ ਅਤੇ ਭਾਰਤ ਸਰਕਾਰ ਤੋਂ ਮਨਜ਼ੂਰੀ ਮੰਗੀ ਸੀ ਪਰ ਅਜੇ ਤੱਕ ਕੋਈ ਵੀ ਜਵਾਬ ਨਹੀਂ ਆਇਆ। ਇਸ ਲਈ ਬੀਤੀ ਕੱਲ੍ਹ ਸਿੱਧੂ ਵੱਲੋਂ ਦੁਬਾਰਾ ਮਨਜ਼ੂਰੀ ਲੈਣ ਲਈ ਅਪੀਲ ਕੀਤੀ ਗਈ ਹੈ।