ਚੰਡੀਗੜ੍ਹ: ਜ਼ਿਲਾ ਸੰਗਰੂਰ ਦੇ ਪਿੰਡ ਚੰਗਾਲੀਵਾਲਾ ’ਚ ਦਲਿਤ ਪਰਿਵਾਰ ਦੇ ਨੋਜਵਾਨ ਦੇ ਕਤਲ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ 3 ਮਹੀਨਿਆਂ ‘ਚ ਇਨਸਾਫ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਇਸ ਮਾਮਲੇ ‘ਚ ਸ਼ਾਮਲ ਲੋਕਾਂ ਖਿਲਾਫ ਜਾਂਚ ਤੇ ਅਦਾਲਤੀ ਕਾਰਵਾਈ ਨੂੰ ਤੇਜ਼ੀ ਨਾਲ ਯਕੀਨੀ ਬਣਾਇਆ ਜਾਵੇ।
ਦੱਸ ਦੇਈਏ ਪੁਲੀਸ ਨੇ ਮਾਮਲੇ ‘ਚ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਦੇਸ਼ ਤੋਂ ਬਾਹਰ ਹਨ, ਪਰ ਉਨ੍ਹਾਂ ਨੇ ਡੀ.ਜੀ.ਪੀ. ਦਿਨਕਰ ਗੁਪਤਾ ਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੋਂ ਕੇਸ ਸਬੰਧੀ ਜਾਣਕਾਰੀ ਹਾਸਲ ਕੀਤੀ ਤੇ ਜਗਮੇਲ ਸਿੰਘ ਦੀ ਮੌਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ। ਕੈਪਟਨ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਇਸ ਜੁਰਮ ਦੇ ਦੋਸ਼ੀਆਂ ਨੂੰ 3 ਮਹੀਨਿਆਂ ‘ਚ ਸਜ਼ਾ ਦਿਵਾਉਣ ਨੂੰ ਯਕੀਨੀ ਬਣਾਇਆ ਜਾਵੇ।
ਉੱਧਰ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਦਰਸ਼ਨ ਖਤਮ ਕਰਨ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ। ਉਨਾਂ ਨੇ ਸਮੂਹ ਸਿਆਸੀ ਆਗੂਆਂ ਨੂੰ ਵੀ ਇਸ ਮੁੱਦੇ ਨੂੰ ਸਿਆਸੀ ਰੰਗਤ ਨਾ ਦੇਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਇਹ ਬਹੁਤ ਗੰਭੀਰ ਅਪਰਾਧ ਹੈ ਜਿਸ ਨੂੰ ਮੁਆਫ ਨਹੀਂ ਕੀਤਾ ਜਾਵੇਗਾ।