ਅਮਰੀਕਾ ਦੇ ਕੈਲੀਫੋਰਨੀਆ ‘ਚ ਸਥਿਤ ਫਰੇਸਨੋ ‘ਚ ਫੁੱਟਬਾਲ ਮੈਚ ਦੌਰਾਨ ਹੋਈ ਗੋਲੀਬਾਰੀ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ ਛੇ ਲੋਕ ਜਖ਼ਮੀ ਦੱਸੇ ਜਾ ਰਹੇ ਹਨ।
ਮ੍ਰਿਤਕਾਂ ਦੀ ਗਿਣਤੀ ਦੀ ਪੁਸ਼ਟੀ ਫਰੈਸਨੋ ਪੁਲਿਸ ਨੇ ਕੀਤੀ ਹੈ। ਪੁਲਿਸ ਅਧੀਕਾਰੀ ਬਿਲ ਡੋਲੇਲੀ ਨੇ ਕਿਹਾ ਕਿ ਇੱਕ ਸਥਾਨਕ ਵਿਅਕਤੀ ਨੇ ਫੁੱਟਬਾਲ ਮੈਚ ਦੇਖਣ ਲਈ ਆਪਣੇ ਦੋਸਤਾਂ ਤੇ ਰਿਸ਼ਤੇਦਾਰਾਂ ਨੂੰ ਘਰ ਦੇ ਬੈਕਯਾਰਡ ‘ਚ ਇਕੱਠਾ ਕੀਤਾ ਸੀ। ਇਸ ਦੌਰਾਨ ਇੱਕ ਅਣਪਛਾਤੇ ਵਿਅਕਤੀ ਨੇ ਉੱਥੇ ਦਾਖਲ ਹੋ ਕੇ ਅੰਨੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ ।
Breaking: ATF San Francisco Field Division special agents are responding to shooting in Fresno, CA. pic.twitter.com/WO6PLfGR9D
— ATF San Francisco (@ATFSanFrancisco) November 18, 2019
ਮੌਕੇ ‘ਤੇ ਪਹੁੰਚੀ ਪੁਲਿਸ ਨੇ ਘਰ ਦੇ ਬੈਕਯਾਰਡ ਤੋਂ ਚਾਰ ਲਾਸ਼ਾ ਨੂੰ ਬਰਾਮਦ ਕੀਤਾ ਤੇ ਜਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ। ਪੁਲਿਸ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਸ਼ੱਕੀ ਹਮਲਾਵਰ ਦੀ ਤਲਾਸ਼ ਕੀਤੀ ਜਾ ਰਹੀ ਹੈ।