ਕਰਤਾਰਪੁਰ ਸਾਹਿਬ ‘ਚ ਐਤਵਾਰ ਨੂੰ ਹੁਣ ਤੱਕ ਸਭ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ

TeamGlobalPunjab
1 Min Read

ਗੁਰਦਾਸਪੁਰ: ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿੱਚ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਐਤਵਾਰ ਨੂੰ ਵਧ ਕੇ 1,467 ਹੋ ਗਈ, ਜਿਹੜੀ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਤੱਕ ਸਭ ਤੋਂ ਜ਼ਿਆਦਾ ਹੈ।

ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਇਸ ਤੋਂ ਪਹਿਲਾਂ ਕਦੇ 700 ਤੋਂ ਜ਼ਿਆਦਾ ਦਰਜ ਨਹੀਂ ਹੋਈ। ਇਮੀਗਰੇਸ਼ਨ ਅਧਿਕਾਰੀਆਂ ਨੂੰ ਉਮੀਦ ਹੈ ਕਿ ਲੋਕਾਂ ਨੂੰ ਆਨਲਾਈਨ ਰਜਿਸਟਰੇਸ਼ਨ ਦੀ ਪ੍ਰਕਿਰਿਆ ਵਾਰੇ ਚੰਗੀ ਤਰ੍ਹਾਂ ਜਾਣਕਾਰੀ ਹੋਣ ਤੋਂ ਬਾਅਦ ਇਸ ਗਿਣਤੀ ‘ਚ ਹੋਰ ਵਾਧਾ ਹੋਵੇਗਾ।

ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਯਾਤਰੀਆਂ ਦੀ ਗਿਣਤੀ ਵਧਣ ‘ਚ ਸਹੂਲਤ ਕੇਂਦਰਾਂ ਦੀ ਵੀ ਮਹਤਵਪੂਰਣ ਭੂਮਿਕਾ ਹੈ। ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਜਨਰਲ ਸਕੱਤਰ ਅਤੇ ਕੁਲਦੀਪ ਸਿੰਘ ਵਡਾਲਾ ਦੇ ਸਾਥੀ ਗੁਰਵਿੰਦਰ ਬਾਜਵਾ ਨੇ ਦਰਬਾਰ ਸਾਹਿਬ ਜਾਣ ਲਈ ਪਾਸਪੋਰਟ ਨੂੰ ਲਾਜ਼ਮੀ ਨਾ ਕੀਤੇ ਜਾਣ ਦੀ ਮੰਗ ਕੀਤੀ।

ਉਨ੍ਹਾਂਨੇ ਕਿਹਾ ਕਿ ਜਿਵੇਂ ਹੀ ਇਹ ਸ਼ਰਤ ਖਤਮ ਕੀਤੀ ਜਾਵੇਗੀ, ਤੀਰਥ ਯਾਤਰੀਆਂ ਦੀ ਗਿਣਤੀ ਬਹੁਤ ਜ਼ਿਆਦਾ ਵੱਧ ਜਾਵੇਗੀ, ਉਨ੍ਹਾਂ ਨੇ ਕਿਹਾ ਕਿ ਜ਼ਿਆਦਾਤਰ ਲੋਕਾਂ ਕੋਲ ਪਾਸਪੋਰਟ ਨਹੀਂ ਹੈ ਪਰ ਉਹ ਕਰਤਾਰਪੁਰ ਸਾਹਿਬ ਜਾਣਾ ਚਾਹੁੰਦੇ ਹਨ।

Share This Article
Leave a Comment