ਜਗਰਾਓਂ : ਕਾਂਗਰਸੀ ਵਿਧਾਇਕ ਤੋਂ ਬਾਅਦ ਹੁਣ ਆਪ ਦੀ ਵਿਧਾਇਕਾ ਸਰਬਜੀਤ ਕੋਰ ਮਾਣੂਕੇ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਆਮ ਆਦਮੀ ਪਾਰਟੀ ਦੀ ਐਮ.ਐਲ.ਏ ਸਰਬਜੀਤ ਕੋਰ ਮਾਣੁਕੇ ਚੰਡੀਗੜ੍ਹ ਤੋਂ ਵਾਪਿਸ ਜਗਰਾਓ ਆ ਰਹੀ ਸੀ ਜਿਸ ਦੌਰਾਨ ਕੁੱਝ ਹਮਲਾਵਾਰਾ ਵੱਲੋਂ ਵਿਧਾਇਕ ਦੀ ਗੱਡੀ ‘ਤੇ ਹਮਲਾ ਕਰ ਦਿੱਤਾ ਗਿਆ।
ਹਮਲੇ ਤੋਂ ਬਾਅਦ ਵਿਧਾਇਕ ਵਲੋਂ ਆਪਣੀ ਕਾਰ ਥਾਣੇ ਅੰਦਰ ਲਿਜਾ ਕੇ ਜਾਨ ਬਚਾਈ ਗਈ, ਇੱਥੇ ਤੁਹਾਨੂੰ ਦੱਸ ਦਈਏ ਕਿ ਮੌਕੇ ‘ਤੇ ਮੌਜੂਦ ਪੁਲਿਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ, ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਮਲਾਵਾਰਾ ਦੀ ਗੱਡੀ ਦਾ ਨੰਬਰ ਟਰੇਸ ਕਰ ਲਿਆ ਗਿਆ ਹੈ, ਫਿਲਹਾਲ ਪੁਲਿਸ ਵਲੌਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।