ਲੰਦਨ: ਬ੍ਰਿਟੇਨ ‘ਚ ਸ਼ੁੱਕਰਵਾਰ ਨੂੰ ਆਮ ਚੋਣ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਸ਼ੁਰੂਆਤੀ ਨਤੀਜਿਆਂ ‘ਚ ਜਾਨਸਨ ਦੀ ਕੰਜ਼ਰਵੇਟਿਵ ਪਾਰਟੀ ਬਹੁਮਤ ਦੇ ਅੰਕੜੇ ( 326 ) ਨੂੰ ਪਾਰ ਕਰ ਗਈ ਹੈ। ਹਾਲਾਂਕਿ ਰਿਪੋਰਟਾਂ ਮੁਤਾਬਕ ਲੇਬਰ ਪਾਰਟੀ ਵੀ 200 ਸੀਟਾਂ ਜਿੱਤਣ ਦੇ ਨੇੜੇ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੰਜ਼ਰਵੇਟਿਵ ਪਾਰਟੀ ਨੂੰ ਜਿੱਤ ਦੀ ਵਧਾਈ ਦਿੱਤੀ।
ਪ੍ਰਧਾਨਮੰਤਰੀ ਮੋਦੀ ਨੇ ਟਵੀਟ ਕਰ ਕਿਹਾ ਕਿ ਪੀਐੱਮ ਬੋਰਿਸ ਜਾਨਸਨ ਨੂੰ ਜ਼ਬਰਦਸਤ ਬਹੁਮਤ ਦੇ ਨਾਲ ਪਰਤਣ ਲਈ ਬਹੁਤ – ਬਹੁਤ ਵਧਾਈ। ਮੈਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਤੇ ਭਾਰਤ – ਬ੍ਰਿਟੇਨ ਸਬੰਧਾਂ ਲਈ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹਾਂ।
Many congratulations to PM @BorisJohnson for his return with a thumping majority. I wish him the best and look forward to working together for closer India-UK ties. pic.twitter.com/D95Z7XXRml
— Narendra Modi (@narendramodi) December 13, 2019
ਉੱਥੇ ਹੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬ੍ਰਿਟੇਨ ਦੀਆਂ ਆਮ ਚੋਣਾਂ ਦੇ ਨਤੀਜਿਆਂ ਨੂੰ ਪੀ.ਐੱਮ. ਬੋਰਿਸ ਜੋਨਸਨ ਲਈ ਵੱਡੀ ਜਿੱਤ ਦੇ ਰੂਪ ਵਿਚ ਦੱਸਿਆ। ਟਰੰਪ ਨੇ ਇਕ ਟਵੀਟ ਵਿਚ ਕਿਹਾ ਯੂਕੇ ਵਿਚ ਬੋਰਿਸ ਦੀ ਵੱਡੀ ਜਿੱਤ ਹੁੰਦੀ ਜਾਪ ਰਹੀ ਹੈ।
Looking like a big win for Boris in the U.K.!
— Donald J. Trump (@realDonaldTrump) December 13, 2019