ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ 99 ਵੇਂ ਵਰ੍ਹੇ ਪੂਰੇ ਹੋਣ ‘ਤੇ ਅੱਜ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਪਾਰਟੀ ਵੱਲੋਂ ਡੈਲੀਗੇਟ ਇਜਲਾਸ ਬੁਲਾਇਆ ਗਿਆ ਸੀ। ਇਸ ਇਜਲਾਸ ਵਿੱਚ ਪਾਰਟੀ ਪ੍ਰਧਾਨ ਦੀ ਚੋਣ ਵੀ ਹੋਣੀ ਸੀ। ਸੀਨੀਅਰ ਆਗੂਆਂ ਵੱਲੋਂ ਇਸ ਮੌਕੇ ਪਾਰਟੀ ਪ੍ਰਧਾਨ ਦਾ ਸਿਹਰਾ ਪਾਰਟੀ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਦੇ ਸਿਰ ਸਜਾਇਆ ਗਿਆ ਅਤੇ ਸੀਨੀਅਰ ਆਗੂਆਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।