ਮੈਲਬੋਰਨ : ਸਿੱਖ ਧਰਮ ਵਿੱਚ ਗੁਰੂ ਸਾਹਿਬਾਨਾਂ ਵੱਲੋਂ ਦੁਨੀਆਂ ਦੀ ਸੇਵਾ ਕਰਨ ਅਤੇ ਗਰੀਬਾਂ ਮਜ਼ਲੂਮਾਂ ਦੀ ਸੇਵਾ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ। ਇਸੇ ਸਿਲਸਿਲੇ ‘ਚ ਕੁਝ ਵਿਅਕਤੀ ਗੁਰੂ ਸਾਹਿਬਾਨਾਂ ਦੇ ਵਚਨਾਂ ਨੂੰ ਮੰਨਣ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ। ਕੁਝ ਅਜਿਹੀ ਹੀ ਕੋਸ਼ਿਸ਼ ਕਰ ਰਹੀ ਹੈ ਸਰੀਰਕ ਅਤੇ ਮਾਨਸਿਕ ਤੌਰ ‘ਤੇ ਅਪਾਹਿਜ ਹੋ ਚੁਕੇ ਲੋਕਾਂ ਦੀ ਸੇਵਾ ਕਰਕੇ ਸੰਸਥਾ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੀ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ।
ਭਗਤ ਪੂਰਨ ਸਿੰਘ ਜੀ ਵੱਲੋਂ ਬਣਾਏ ਗਏ ਪਿੰਗਲਵਾੜੇ ‘ਚ ਬਤੌਰ ਮੁੱਖ ਸੇਵਾਦਾਰ ਉਹ ਆਪਣੀ ਸੇਵਾ ਨਿਭਾ ਰਹੇ ਹਨ। ਇਸ ਮਹਾਨ ਸੇਵਾ ਲਈ ਉਨ੍ਹਾਂ ਨੂੰ ਵਿਕਟੋਰੀਆ ਦੀ ਸੰਸਦ ਵਿੱਚ ਸਨਮਾਨਿਤ ਵੀ ਕੀਤਾ ਗਿਆ ਹੈ।
ਦੱਸ ਦਈਏ ਕਿ ਬੀਬੀ ਇੰਦਰਜੀਤ ਕੌਰ ਇੰਨੀ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ।ਬੀਤੇ ਦਿਨੀਂ ਇਨ੍ਹਾਂ ਨੂੰ ਆਸਟ੍ਰੇਲੀਆ ਦੇ ਮੰਤਰੀ ਲਿੱਲੀ ਡੀ ਐਮਬਰੋਸਿਓ ਵੱਲੋਂ ਵਿਕਟਰੋਆ ਸੰਸਦ ਵਿੱਚ ਬੁਲਾਇਆ ਗਿਆ ਸੀ।
ਇੱਥੇ ਡਾ. ਇੰਦਰਜੀਤ ਕੌਰ ਨੇ ਭਗਤ ਪੂਰਨ ਸਿੰਘ ਜੀ ਦੀ ਪਿੰਗਲਵਾੜਾ ਸੰਸਥਾ ਵੱਲੋਂ ਕੀਤੇ ਜਾਂਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਇੱਥੇ ਹੀ ਡਾ. ਇੰਦਰਜੀਤ ਨੂੰ ਵੀ ਸਨਮਾਨਿਤ ਕੀਤਾ ਗਿਆ।