ਅਨੋਕਾ ਕਾਉਂਟੀ ਸ਼ੈਰਿਫ ਦੇ ਦਫ਼ਤਰ ਦੇ ਅਨੁਸਾਰ ਮਿਨੀਸੋਟਾ (Minnesota) ਦੇ ਸਪਰਿੰਗ ਲੇਕ ਪਾਰਕ ਦੇ ਇੱਕ ਰੈਸਟੋਰੈਂਟ ਦੀ ਪਾਰਕਿੰਗ ਵਿੱਚ ਕੱਲ੍ਹ ਸਵੇਰੇ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ ਹਨ।
ਸਪਰਿੰਗ ਲੇਕ ਪਾਰਕ ਵਿੱਚ ਹੋਈ ਗੋਲੀਬਾਰੀ ਬਾਰੇ ਪੁਲਿਸ ਵਿਭਾਗ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਅੱਧੀ ਰਾਤ ਨੂੰ ਵਾਪਰੀ ਹੈ ਅਤੇ ਜਦੋਂ ਉਹ ਘਟਨਾ ਸਥਾਨ ‘ਤੇ ਪਹੁੰਚੇ ਤਾਂ ਕਈ ਵਿਅਕਤੀ ਜ਼ਖਮੀ ਹੋ ਗਏ ਸਨ ਅਤੇ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ। ਪੁਲਿਸ ਵੱਲੋਂ ਮ੍ਰਿਤਕ ਦੀ ਪਹਿਚਾਣ ਸੇਂਟ ਪਾਲ ਦੇ ਰਹਿਣ ਵਾਲੇ ਚਾਈ ਯਾਂਗ ਵਜੋਂ ਕੀਤੀ ਹੈ।
ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਨੇੜੇ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।