ਨਨਕਾਣਾ ਸਾਹਿਬ (ਪਾਕਿਸਤਾਨ) : ਬੀਤੇ ਕੱਲ੍ਹ ਕੁਝ ਕੱਟਰਪੰਥੀ ਮੁਸਲਮਾਨ ਭਾਈਚਾਰੇ ਦੇ ਲੋਕਾਂ ਵੱਲੋਂ ਸਿੱਖਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਘੇਰ ਕੇ ਇਸ ‘ਤੇ ਪਥਰਾਅ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਿੱਖਾਂ ਨੂੰ ਉੱਥੋਂ ਭਜਾਉਣ ਅਤੇ ਨਨਕਾਣਾ ਸਾਹਿਬ ਦਾ ਨਾਮ ਬਦਲਣ ਦੀ ਵੀ ਧਮਕੀ ਦਿੱਤੀ ਸੀ। ਰਿਪੋਰਟਾਂ ਮੁਤਾਬਿਕ ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਮਾਮਲੇ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ ਜਿਸ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਮਾਮਲੇ ‘ਚ ਦਖਲ ਦੇ ਕੇ ਪ੍ਰਦਰਸ਼ਨਕਾਰੀਆਂ ਨਾਲ ਸਮਝੌਤਾ ਕਰਵਾ ਦਿੱਤਾ। ਤਾਜ਼ਾ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਅੰਦਰੋਂ 35 ਸਿੱਖ ਸ਼ਰਧਾਲੂਆਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਗੁਰਦੁਆਰੇ ਅੱਗੋਂ ਪ੍ਰਦਰਸ਼ਨਕਾਰੀਆਂ ਨੂੰ ਹਟਾ ਦਿੱਤਾ ਗਿਆ ਹੈ।
This is a worrying concern why is the Sikh community being attacked in Pakistan? @ImranKhanPTI https://t.co/y6te13EOMR
— Preet Kaur Gill MP (@PreetKGillMP) January 3, 2020
ਕੀ ਹੈ ਪੂਰਾ ਮਾਮਲਾ
ਦਰਅਸਲ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਤੋਂ ਕੁਝ ਸਮਾਂ ਪਹਿਲਾਂ ਨਨਕਾਣਾ ਸਾਹਿਬ ਗੁਰਦੁਆਰਾ ਦੇ ਗ੍ਰੰਥੀ ਸਿੰਘ ਦੀ ਬੇਟੀ ਜਗਜੀਤ ਕੌਰ ਨੂੰ ਕੁਝ ਮੁਸਲਿਮ ਲੋਕਾਂ ਵੱਲੋਂ ਅਗਵਾ ਕਰਕੇ ਉਸ ਦਾ ਧਰਮ ਪਰਿਵਰਤਨ ਕਰਵਾ ਕੇ ਉਸ ਨਾਲ ਨਿਕਾਹ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਜਗਜੀਤ ਕੌਰ ਦੇ ਪਿਤਾ ਨੇ ਧਰਨਾ ਦੇਣ ਦੀ ਚੇਤਾਵਨੀ ਵੀ ਦਿੱਤੀ ਸੀ। ਜਾਣਕਾਰੀ ਮੁਤਾਬਿਕ ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ‘ਚ ਦਖਲ ਦਿੰਦਿਆਂ ਲੜਕੀ ਨੂੰ ਵਾਪਸ ਉਸ ਦੇ ਪਿਤਾ ਦੇ ਘਰ ਭੇਜ ਦਿੱਤਾ ਸੀ।
Hear the video and feel the kind of terror minorities live with in Pakistan
Mohammad Hassan openly threatens to destroy Nankana Sahib Gurdwara and build the mosque in that place@ImranKhanPTI is urged to take action against communal trend of hatred@TimesNow @ANI @ZeeNews pic.twitter.com/OrxQV1m2Kh
— Manjinder Singh Sirsa (@mssirsa) January 3, 2020
ਰਿਪੋਰਟਾਂ ਮੁਤਾਬਿਕ ਇਸ ਘਟਨਾ ਤੋਂ ਬਾਅਦ ਮੁਸਲਿਮ ਪਰਿਵਾਰ ਨੂੰ ਕੁਝ ਲੋਕਾਂ ਵੱਲੋਂ ਮੁੜ ਉਕਸਾਇਆ ਗਿਆ ਤਾਂ ਉਨ੍ਹਾਂ ਨੇ ਦੁਬਾਰਾ ਲੜਕੀ ਨੂੰ ਅਗਵਾ ਕਰ ਲਿਆ। ਇਸ ਦਾ ਸਿੱਖ ਭਾਈਚਾਰੇ ਨੇ ਵਿਰੋਧ ਕੀਤਾ ਤਾਂ ਇਸ ਨੂੰ ਮੁਸਲਮਾਨ ਭਾਈਚਾਰੇ ਨੇ ਸਮੁੱਚੇ ਭਾਈਚਾਰੇ ਦਾ ਵਿਰੋਧ ਸਮਝਿਆ। ਰਿਪੋਰਟਾਂ ਮੁਤਾਬਿਕ ਇਸੇ ਵਜ੍ਹਾ ਤੋਂ ਗੁਰਦੁਆਰਾ ਸਾਹਿਬ ‘ਤੇ ਪੱਥਰਬਾਜ਼ੀ ਕਿਤਿਉਂ ਗਈ ਹੈ।
ਮੀਡੀਆ ਰਿਪੋਰਟਾਂ ਮੁਤਾਬਿਕ ਸਿੱਖ ਭਾਈਚਾਰੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਲੜਕੀ ਨੂੰ ਅਗਵਾ ਕਰਨ ਵਾਲੇ ਹਸਨ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ ਅਤੇ ਬੀਤੇ ਕੱਲ੍ਹ ਪ੍ਰਦਰਸ਼ਨ ਤੋਂ ਬਾਅਦ ਉਸਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ । ਦਾਅਵਾ ਕੀਤਾ ਜਾ ਰਿਹਾ ਹੈ ਕਿ ਭੀੜ ਨੇ ਇਹ ਵੀ ਕਿਹਾ ਕਿ ਸਿੱਖ ਭਾਈਚਾਰਾ ਆਪਣੀ ਇੱਛਾ ਨਾਲ ਇਸਲਾਮ ਕਬੂਲ ਕਰਕੇ ਨਿਕਾਹ ਕਰਾਉਣ ਵਾਲੀਆਂ ਕੁੜੀਆਂ ਬਾਰੇ ਬੇਲੋੜਾ ਹੰਗਾਮਾ ਖੜ੍ਹਾ ਕਰਦਾ ਹੈ।
ਜਾਣਕਾਰੀ ਮੁਤਾਬਕ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵਾਲਿਆਂ ਨੇ ਕੀਤੀ, ਜਿਸ ‘ਤੇ ਨਨਕਾਣਾ ਸਾਹਿਬ ਦੇ ਗ੍ਰੰਥੀ ਦੀ ਲੜਕੀ ਜਗਜੀਤ ਕੌਰ ਨੂੰ ਅਗਵਾ ਕਰਨ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੇ ਦੋਸ਼ ਲੱਗੇ ਸਨ।