ਓਟਾਵਾ : ਇੰਨੀ ਦਿਨੀਂ ਈਰਾਨ ਅਤੇ ਅਮਰੀਕਾ ਦੇ ਵਿਚਕਾਰ ਸਬੰਧ ਲਗਾਤਾਰ ਖਰਾਬ ਹੁੰਦੇ ਜਾ ਰਹੇ ਹਨ। ਹਾਲਾਤ ਇਹ ਹਨ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇਕਰ ਈਰਾਨ ਵੱਲੋਂ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਉਹ ਵੱਲੋਂ ਵੀ ਜਵਾਬੀ ਕਾਰਵਾਈ ਕਰਨਗੇ। ਇਸ ਨੂੰ ਲੈ ਕੇ ਹੁਣ ਓਟਾਵਾ ਵਿੱਚ ਦਰਜਨਾਂ ਦੀ ਗਿਣਤੀ ਵਿੱਚ ਲੋਕ ਇਕੱਠੇ ਹੋ ਕੇ ਇਸ ਜੰਗ ਦਾ ਵਿਰੋਧ ਕਰਦਿਆਂ ਪ੍ਰਦਰਸ਼ਨ ਕਰ ਰਹੇ ਹਨ।
ਦੱਸ ਦਈਏ ਕਿ ਬੀਤੇ ਦਿਨੀਂ ਅਮਰੀਕਾ ਵੱਲੋਂ ਈਰਾਨ ‘ਤੇ ਹਮਲਾ ਕਰਦਿਆਂ ਕਮਾਂਡਰ ਕਾਸਿਮ ਸੁਲੇਮਾਨ ਨੂੰ ਮਾਰ ਦਿੱਤਾ ਸੀ।
ਪ੍ਰਦਰਸ਼ਨਕਾਰੀਆਂ ਵੱਲੋਂ ਜੰਗ ਦਾ ਵਿਰੋਧ ਕਰਦਿਆਂ ਲਗਾਤਾਰ ਸ਼ਾਂਤੀ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਵਾਂ ਦੇਸ਼ਾਂ ਵਿਚਕਾਰ ਜੰਗ ਹੁੰਦੀ ਹੈ ਤਾਂ ਹਾਲਾਤ ਕਾਫੀ ਖਰਾਬ ਹੋ ਜਾਣਗੇ।