ਚੰਡੀਗੜ੍ਹ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ, ਪੰਜਾਬ ਸ਼੍ਰੀਮਤੀ ਅਰੁਨਾ ਚੌਧਰੀ ਪੋਸ਼ਣ ਅਭਿਆਨ ਨੂੰ ਲੋਕ ਲਹਿਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਇਸ ਨੂੰ ਹੇਠਲੇ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਵਿਭਾਗ ਦੇ ਮਾਰਗ ਦਰਸ਼ਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਕੌਰ ਸਪਰਾ ਨੇ ਅੱਜ ਇਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਪਰੋਕਤ ਉਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਪੋਸ਼ਣ ਅਭਿਆਨ ਦੀਆਂ ਰਾਜ/ਜ਼ਿਲ੍ਹਾ/ਬਲਾਕ ਪ੍ਰੋਜੈਕਟ ਮੈਨੇਜਮੈਂਟ ਯੁਨਿਟਸ ਵਿੱਚ 31 ਮਾਰਚ 2020 ਤੱਕ (ਵਾਧੇ ਦੀ ਸੰਭਾਵਨਾ) ਕੰਟ੍ਰੈਕਟ ਅਧਾਰਿਤ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਪੋਸਟਾਂ ਸਬੰਧੀ ਵੇਰਵਾ http://recruitment-portal.in ‘ਤੇ ਉਪਲਬਧ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਅਰਜ਼ੀਆਂ ਦੀ ਪ੍ਰਾਪਤੀ ਲਈ ਲਿੰਕ 7 ਜਨਵਰੀ 2020 ਤੋਂ 21 ਜਨਵਰੀ 2020 ਤੱਕ ਲਾਈਵ ਹੋਵੇਗਾ। ਇਸ ਸਬੰਧੀ ਹੋਰ ਜਾਣਕਾਰੀ ਲਈ dsscwd0punjab.gov.in ‘ਤੇ ਈਮੇਲ ਕੀਤੀ ਜਾ ਸਕਦੀ ਹੈ।