ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖਬਰ ਕਾਂਗਰਸ ਪਾਰਟੀ ਨਾਲ ਸਬੰਧਤ ਆ ਰਹੀ ਹੈ। ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਨੂੰ ਖਾਰਜ ਕਰ ਦਿੱਤਾ ਗਿਆ ਹੈ। ਪਰ ਇਸ ਦੌਰਾਨ ਪਤਾ ਲੱਗਾ ਹੈ ਕਿ ਸੁਨੀਲ ਜਾਖੜ ਆਪਣੇ ਆਹੁਦੇ ‘ਤੇ ਬਣੇ ਰਹਿਣਗੇ।
ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਅਨੁਸਾਰ ਕਾਂਗਰਸ ਸੁਪਰੀਮੋਂ ਸੋਨੀਆ ਗਾਂਧੀ ਨੇ ਸੂਬਾ ਕਾਂਗਰਸ ਦੀਆਂ ਕਮੇਟੀਆਂ ਨੂੰ ਭੰਗ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਸੁਪਰੀਮੋਂ ਸੋਨੀਆਂ ਗਾਂਧੀ ਵਿਚਕਾਰ ਅਹਿਮ ਮੀਟਿੰਗ ਹੋਈ ਸੀ।