ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪਨਗ੍ਰੇਨ ਦੇ ਨਵ ਨਿਯੁਕਤ ਨਾਨ ਆਫੀਸਲ ਡਾਇਰੈਕਟਰ ਰਜਨੀਸ਼ ਸ਼ੌਰੀ ਨੇ ਅੱਜ ਪਨਗ੍ਰੇਨ ਦੇ ਚੇਅਰਮੈਨ ਵਾਈ.ਐਸ. ਰੱਤੜਾ, ਆਈ.ਏ.ਐਸ. (ਸੇਵਾ ਮੁਕਤ) ਅਤੇ ਪਨਗ੍ਰੇਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ. ਦੀ ਹਾਜ਼ਰੀ ਵਿੱਚ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਆਪਣਾ ਅਹੁਦਾ ਸੰਭਾਲਿਆ।
ਅਹੁਦਾ ਸੰਭਾਲਣ ਉਪਰੰਤ ਗੱਲਬਾਤ ਦੌਰਾਨ ਸ਼ੌਰੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਇਸ ਜ਼ਿੰਮੇਵਾਰੀ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਰਨੀਤ ਕੌਰ ਦਾ ਉਚੇਚਾ ਧੰਨਵਾਦ ਕੀਤਾ।