ਵਾਸ਼ਿੰਗਟਨ: ਕੋਰੋਨਾਵਾਇਰਸ ਦਾ ਕਹਿਰ ਚੀਨ ਤੋਂ ਸ਼ੁਰੂ ਹੋ ਕੇ ਦੁਨੀਆਭਰ ਦੇ ਕਈ ਦੇਸ਼ਾਂ ਵਿੱਚ ਫੈਲ ਰਿਹਾ ਹੈ। ਸੰਯੁਕਤ ਰਾਜ ਅਮਰੀਕਾ ਵਿੱਚ ਵੀ ਇਸ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।
ਦੇਸ਼ ਵਿੱਚ ਕੋਰੋਨਾਵਾਇਰਸ ਆਪਣੇ ਪੈਰ ਹੋਰ ਨਾ ਪਸਾਰੇ ਇਸ ਲਈ ਅਮਰੀਕਾ ਨੇ ਪਿਛਲੇ ਦੋ ਹਫ਼ਤਿਆਂ ‘ਚ ਚੀਨ ਦੀ ਯਾਤਰਾ ‘ਤੇ ਗਏ ਵਿਦੇਸ਼ੀ ਨਾਗਰਿਕਾਂ ਦੇ ਅਮਰੀਕਾ ਵਿੱਚ ਦਾਖਲ ਹੋਣ ‘ਤੇ ਰੋਕ ਲਗਾ ਦਿੱਤੀ ਹੈ। ਅਮਰੀਕਾ ਵਿੱਚ ਹਾਲੇ ਤੱਕ ਇਸ ਦੇ ਛੇ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਚੀਨ ਵਿੱਚ ਕੋਰੋਨਾਵਾਇਰਸ ਦੇ ਚਲਦੇ ਮਰਨ ਵਾਲੀਆਂ ਦੀ ਗਿਣਤੀ ਵਧ ਕੇ 259 ਹੋ ਗਈ ਹੈ।
ਚੀਨ ਨੇ ਸ਼ੁੱਕਰਵਾਰ ਸ਼ਾਮ ਤੱਕ ਲਗਭਗ 10,000 ਤੋਂ ਜ਼ਿਆਦਾ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਉੱਥੇ ਹੀ, ਹਾਂਗਕਾਂਗ ਵਿੱਚ 12 ਅਤੇ ਮਕਾਓ ਵਿੱਚ ਪੰਜ ਮਾਮਲੇ ਸਾਹਮਣੇ ਆਏ ਹਨ।
ਉੱਥੇ ਹੀ ਵਿਸ਼ਵ ਸਿਹਤ ਸੰਗਠਨ ( WHO ) ਨੇ ਵੀ ਭਾਰਤ ਸਣੇ ਦੁਨੀਆ ਦੇ ਇੱਕ ਦਰਜਨ ਤੋਂ ਜ਼ਿਆਦਾ ਦੇਸ਼ਾਂ ਵਿੱਚ ਫੈਲੇ ਕੋਰੋਨਾਵਾਇਰਸ ਨੂੰ ਵਿਸ਼ਵ ਸਿਹਤ ਐਮਰਜੈਂਸੀ ਐਲਾਨ ਦਿੱਤਾ ਹੈ।