ਨਵੀਂ ਦਿੱਲੀ: ਦਿੱਲੀ ਅੰਦਰ ਆਉਂਦੀ 8 ਫਰਵਰੀ ਨੂੰ 70 ਸੀਟਾਂ ਤੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਨ੍ਹਾ ਦੇ ਨਤੀਜੇ 11 ਫਰਵਰੀ ਨੂੰ ਐਲਾਨੇ ਜਾਣਗੇ। ਇਸ ਤੋਂ ਪਹਿਲਾਂ ਸਾਰੀਆਂ ਹੀ ਪਾਰਟੀਆਂ ਇਕ ਦੂਜੇ ਵਿਰੁੱਧ ਦਬ ਕੇ ਬਿਆਨਬਾਜੀਆਂ ਕਰ ਰਹੀਆਂ ਹਨ ਅਤੇ ਆਪੋ ਆਪਣੇ ਚੋਣ ਵਾਅਦੇ ਕਰਦਿਆਂ ਚੋਣ ਮਨੋਰਥ ਪਤਰ ਜਾਰੀ ਕਰ ਰਹੀਆਂ ਹਨ। ਇਸ ਦੇ ਚਲਦਿਆਂ ਅੱਜ ਆਮ ਆਦਮੀ ਪਾਰਟੀ ਵੱਲੋ ਵੀ ਆਪਣਾ ਚੋਣ ਘੋਸ਼ਣਾ ਪੱਤਰ ਜਾਰੀ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਪਾਰਟੀ ਵੱਲੋ ਦੁਪਿਹਰ ਕਰੀਬ 1 ਵਜੇ ਇਹ ਜਾਰੀ ਕੀਤਾ ਜਾਵੇਗਾ।
ਦੱਸ ਦੇਈਏ ਕਿ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ 3੦੦ ਯੂਨਿਟ ਤੱਕ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ, ਗਰੀਬਾਂ ਨੂੰ ਸਟਾਰਟਅਪ ਲਈ ਲੋਣ, ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ , ਅਣਅਧਿਕਾਰਤ ਕਾਲੋਨੀਆਂ ਨੂੰ ਪੱਕਾ ਕਰਨ, ਨਵੇਂ ਸੁਪਰ ਸਪੈਸ਼ਲਿਟੀ ਹਸਪਤਾਲ ਬਣਾਏ ਜਾਣ ਜਿਹੇ ਲੁਭਾਵਣੇ ਵਾਅਦੇ ਕੀਤੇ ਗਏ ਹਨ। ਇਸਦੇ ਨਾਲ ਹੀ ਸਰਕਾਰ ਕਾਇਮ ਹੋਣ ਤੇ 6 ਮਹੀਨਿਆਂ ਚ ਸ਼ਾਨਦਾ ਲੋਕਪਾਲ ਬਿੱਲ ਪੇਸ਼ ਕਰਨ ਦਾ ਭਰੋਸਾ ਦਿੱਤਾ ਹੈ