ਆਪ ਵਿਧਾਇਕ ‘ਤੇ ਜਾਨਲੇਵਾ ਹਮਲਾ, ਇੱਕ ਦੀ ਮੌਤ, ਇੱਕ ਗ੍ਰਿਫਤਾਰ

TeamGlobalPunjab
3 Min Read

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਫਿਰ ਤੋਂ ਵੱਡੀ ਜਿੱਤ ਹੋਈ ਹੈ। ਇਸ ‘ਚ ਹੀ ਮੰਗਲਵਾਰ ਦੇਰ ਰਾਤ ਦਿੱਲੀ ਦੀ ਮਹਰੌਲੀ ਸੀਟ ਤੋਂ ਜਿੱਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਦੇ ਕਾਫਲੇ ‘ਤੇ ਹਮਲੇ ਹੋਇਆ ਸੀ। ਜਿਸ ‘ਚ ਆਮ ਆਦਮੀ ਪਾਰਟੀ ਦੇ ਇਕ ਵਰਕਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਪੁਲਿਸ ਨੇ ਇਸ ਘਟਨਾ ‘ਚ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

ਆਮ ਆਦਮੀ ਪਾਰਟੀ ਨੇ ਇੱਕ ਟਵੀਟ ‘ਚ ਲਿਖਿਆ ਕਿ ਜਦੋਂ ‘ਆਪ’ ਵਿਧਾਇਕ ਨਰੇਸ਼ ਯਾਦਵ ਆਪਣੀ ਜਿੱਤ ਤੋਂ ਬਾਅਦ ਮੰਦਰ ਤੋਂ ਵਾਪਸ ਪਰਤ ਰਹੇ ਸਨ ਤਾਂ ਉਨ੍ਹਾਂ ਦੇ ਕਾਫਲੇ ‘ਤੇ ਹਮਲਾ ਕਰ ਦਿੱਤਾ ਗਿਆ। ਗੋਲੀਬਾਰੀ ‘ਚ ਆਮ ਆਦਮੀ ਪਾਰਟੀ ਦੇ ਇੱਕ ਵਾਲੰਟੀਅਰ ਆਸ਼ੋਕ ਮਾਨ ਦੀ ਮੌਤ ਹੋ ਗਈ ਤੇ ਇਕ ਹੋਰ ਵਾਲੰਟੀਅਰ ਹਰਿੰਦਰ ਜ਼ਖਮੀ ਹੋ ਗਿਆ। ਆਪ ਵਿਧਾਇਕ ਨਰੇਸ਼ ਯਾਦਵ ਨੇ ਇਸ ਘਟਨਾ ਨੂੰ ਮੰਦਭਾਗੀ ਦੱਸਿਆ ਹੈ।

ਆਪ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਟਵੀਟ ਕੀਤਾ, “ਮਹਰੌਲੀ ਦੇ ਵਿਧਾਇਕ ਨਰੇਸ਼ ਯਾਦਵ ਦੇ ਕਾਫਲੇ ਉੱਤੇ ਹਮਲਾ, ਅਸ਼ੋਕ ਮਾਨ ਦੀ ਹੱਤਿਆ। ਇਹ ਹੈ ਦਿੱਲੀ ਦੀ ਕਾਨੂੰਨ ਵਿਵਸਥਾ। ਮੰਦਰ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ ਨਰੇਸ਼ ਯਾਦਵ।”

ਦਿੱਲੀ ਪੁਲੀਸ ਅਨੁਸਾਰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਰੇਸ਼ ਯਾਦਵ ਦਾ ਕਾਫਲਾ ਜਦੋਂ ਦਿੱਲੀ ਦੇ ਕਿਸ਼ਨਗੜ੍ਹ ਫੋਰਟਿਜ਼ ਚੌਕ ਦੇ ਕੋਲੋਂ ਲੰਘ ਰਿਹਾ ਸੀ ਤਾਂ ਉਸ ਸਮੇਂ ਕੁਝ ਹਮਲਾਵਰਾਂ ਨੇ ਕਾਫਲੇ ‘ਚ ਮੌਜੂਦ ਦੋ ਵਿਅਕਤੀਆਂ ‘ਤੇ ਹਮਲਾ ਕਰ ਦਿੱਤਾ ਜਿਸ ‘ਆਪ’ ਦੇ ਇੱਕ ਵਾਲੰਟੀਅਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਤੇ ਇੱਕ ਹੋਰ ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Share this Article
Leave a comment