ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਵਿਧਾਇਕ ਰਾਜ ਕੁਮਾਰ ਗੁਪਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸਣਯੋਗ ਹੈ ਕਿ ਬੀਤੀ ਕੱਲ੍ਹ ਸਾਬਕਾ ਵਿਧਾਇਕ ਦੀ ਮੌਤ ਹੋ ਗਈ ਸੀ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਬੀਤੀ ਦੇਰ ਰਾਤ ਉਨ੍ਹਾਂ ਨੇ ਆਖਰੀ ਸਾਹ ਲਏ। ਇਸ ਮੌਕੇ ਉਨ੍ਹਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਗੁਪਤਾ ਨੂੰ ਲੋਕਾਂ ਦਾ ਨੇਤਾ ਦੱਸਿਆ। ਉਨ੍ਹਾਂ ਲਿਖਿਆ ਕਿ ਉਹ ਜਲੰਧਰ ਦੇ ਵਸਨੀਕਾਂ ਲਈ ਦਿਨ ਰਾਤ ਕੰਮ ਕਰਦੇ ਸਨ।
Anguished over the demise of veteran Congress leader Raj Kumar Gupta Ji. He was a leader of the masses, who worked tirelessly for the overall development of Jalandhar and it's residents. pic.twitter.com/B1sseaSm4b
— Capt.Amarinder Singh (@capt_amarinder) February 12, 2020