ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਹੋਰ ਵਿਸਤਾਰ ਕਰਦੇ ਹੋਏ ‘ਆਪ’ ਟਰੇਡ ਵਿੰਗ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਸੂਚੀ ਬਾਰੇ ਪਾਰਟੀ ਦੀ ਟਰੇਡ ਵਿੰਗ ਦੀ ਪ੍ਰਧਾਨ ਨੀਨਾ ਮਿੱਤਲ ਨੇ ਦੱਸਿਆ ਕਿ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨਾਲ ਵਿਚਾਰ ਚਰਚਾ ਉਪਰੰਤ ਸੁਰਿੰਦਰ ਕੁਮਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਟਰੇਡ ਵਿੰਗ ਦਾ ਉਪ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ।
ਨੀਨਾ ਮਿੱਤਲ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਸੂਬੇ ਵਿਚ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ।