ਫਰੀਦਕੋਟ : ਅੱਜ ਪੰਜਾਬ ਵਿਧਾਨ ਸਭਾ ਅੰਦਰ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2020-21 ਦਾ ਬਜ਼ਟ ਪੇਸ਼ ਕੀਤਾ। ਪਰ ਇਸ ਬਜ਼ਟ ‘ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਮਾਨ ਨੇ ਬੋਲਦਿਆਂ ਇਸ ਨੂੰ ਬਿਲਕੁਲ ਹੀ ਜ਼ੀਰੋ ਗਰਦਾਨ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਬਜਟ ਇਜਲਾਸ 2020 LIVE UPDATES
ਭਗਵੰਤ ਮਾਨ ਨੇ ਇੱਥੇ ਬੋਲਦਿਆਂ ਜਿੱਥੇ ਜਿਲ੍ਹਿਆਵਾਲੇ ਬਾਗ ਦੇ ਖੂਨੀ ਸਾਕੇ ਨੂੰ ਯਾਦ ਕਰਦਿਆਂ ਮਜੀਠੀਆ ਪਰਿਵਾਰ ‘ਤੇ ਸਵਾਲ ਖੜ੍ਹੇ ਕੀਤੇ ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਦੋਸਤ ਅਰੂਸਾ ਆਲਮ ਨੂੰ ਲੈ ਕੇ ਤਿੱਖੀ ਬਿਆਨਬਾਜੀ ਕੀਤੀ। ਭਗਵੰਤ ਮਾਨ ਨੇ ਕਿਹਾ ਕਰਤਾਰਪੁਰ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਤਲਾਸ਼ੀ ਕੀਤੀ ਜਾ ਰਹੀ ਹੈ ਪਰ ਅਰੂਸਾ ਆਲਮ ਪਿਛਲੇ ਛੇ ਸਾਲ ਤੋਂ ਕਿਵੇਂ ਭਾਰਤ ‘ਚ ਰਹਿ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਉਸ ਕੋਲ ਕਿਸ ਤਰ੍ਹਾਂ ਦਾ ਵੀਜ਼ਾ ਹੈ।