ਚੰਡੀਗੜ੍ਹ: ( ਦਰਸ਼ਨ ਸਿੰਘ ਖੋਖਰ ):ਕਰੋਨਾ ਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸਾਰੇ ਮੁਲਾਜ਼ਮਾਂ ਦੀ ਬਾਇਓਮੈਟਰਿਕ ਹਾਜ਼ਰੀ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਇਸ ਬਾਰੇ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਕੇ ਸਾਰੇ ਵਿਭਾਗਾਂ ਦੇ ਮੁੱਖੀਆਂ ਸਕੱਤਰਾਂ ਤੇ ਐਡੀਸ਼ਨਲ ਸਕੱਤਰਾਂ ਨੂੰ ਆਦੇਸ਼ ਦਿੱਤੇ ਹਨ। ਅਸਲ ਵਿੱਚ ਬਾਇਓਮੈਟ੍ਰਿਕ ਹਾਜ਼ਰੀ ਕਾਰਨ ਪੰਜਾਬ ਸਿਵਲ ਸਕੱਤਰੇਤ ਸਮੇਤ ਹੋਰਨਾਂ ਦਫਤਰਾਂ ਵਿੱਚ ਮੁਲਾਜ਼ਮਾਂ ਦੀ ਵੱਡੀ ਲਾਈਨ ਬਾਇਓ ਮੈਟ੍ਰਿਕ ਮਸ਼ੀਨਾਂ ਨੇੜੇ ਲੱਗਦੀ ਹੈ ਜੋ ਨੇੜੇ ਨੇੜੇ ਵੀ ਖੜ੍ਹਦੇ ਹਨ। ਜਿਸ ਕਾਰਨ ਕਰੋਨਾ ਵਾਇਰਸ ਦੇ ਫੈਲਣ ਦਾ ਵਧੇਰੇ ਖਤਰਾ ਹੈ ਜਿਸ ਕਾਰਨ ਚੌਕਸੀ ਪੱਖੋਂ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ।