ਤੇਹਰਾਨ : ਈਰਾਨ ‘ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਦੇ ਚਲਦਿਆਂ ਬੀਤੀ ਕੱਲ੍ਹ ਸੰਸਦ ਮੈਂਬਰ ਫਤੇਮਹ ਰਹਿਬਰ ਦੀ ਮੌਤ ਹੋ ਗਈ। ਇਸ ਦੀ ਪੁਸ਼ਟੀ ਸਥਾਨਕ ਮੀਡੀਆ ਰਿਪੋਰਟਾਂ ਵੱਲੋਂ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਉਹ ਇੱਥੋਂ ਦੇ ਤੇਹਰਾਨ ਇਲਾਕੇ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਈਰਾਨ ਅੰਦਰ ਕੋਰੋਨਾ ਵਾਇਰਸ ਕਾਰਨ ਹੁਣ ਤੱਕ ਸੱਤ ਨੇਤਾਵਾਂ ਦੀ ਮੌਤ ਹੋ ਗਈ ਹੈ। ਇੱਥੇ 4747 ਲੋਕ ਵਾਇਰਸ ਤੋਂ ਪ੍ਰਭਾਵਿਤ ਪਾਏ ਗਏ ਹਨ ਜਦੋਂ ਕਿ ਇੱਥੇ 124 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਈਰਾਨ ਅੰਦਰ ਸਕੂਲਾਂ ਅਤੇ ਯੂਨੀਵਰਸਿਟੀਆਂ ‘ਚ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇੱਥੇ ਹੀ ਬੱਸ ਨਹੀਂ ਕਈ ਵੱਡੇ ਤਿਉਹਾਰ ਵੀ ਰੱਦ ਕਰ ਦਿੱਤੇ ਗਏ ਹਨ।