ਜਲੰਧਰ : ਹਰ ਦਿਨ ਬਲਾਤਕਾਰ ਜਾਂ ਫਿਰ ਲੜਕੀਆਂ ਦੇ ਸੋਸ਼ਣ ਦੇ ਨਾਲ ਨਾਲ ਕਤਲ ਦੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਇਸ ਦੇ ਚਲਦਿਆਂ ਕਸਬਾ ਫਿਲੌਰ ਦੇ ਪਿੰਡ ਬਿਲਗਾ ਤੋਂ ਇੱਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਦਰਅਸਲ ਇੱਥੇ ਇੱਕ ਨਾਬਾਲਿਗ ਲੜਕੀ ਦੀ ਹੱਤਿਆ ਕਰ ਦਿੱਤੀ ਗਈ ਹੈ ਅਤੇ ਦੋਸ਼ ਹੈ ਕਿ ਉਸ ਨਾਲ ਗਲਤ ਕੰਮ ਵੀ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਕੱਲ੍ਹ ਉਨ੍ਹਾਂ ਦੀ ਲੜਕੀ ਗਾਇਬ ਹੋ ਗਈ ਸੀ ਅਤੇ ਪਰਿਵਾਰ ਵੱਲੋਂ ਉਦੋਂ ਤੋਂ ਹੀ ਉਸ ਦੀ ਭਾਲ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਅੱਜ ਉਸ ਦੀ ਲਾਸ਼ ਮਿਲੀ ਹੈ ਅਤੇ ਬੱਚੀ ਨਾਲ ਗਲਤ ਕੰਮ ਵੀ ਹੋਇਆ ਹੈ।
ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਉਨ੍ਹਾਂ ਨੂੰ ਲੜਕੀ ਦੀ ਮ੍ਰਿਤਕ ਲਾਸ਼ ਬਾਰੇ ਜਾਣਕਾਰੀ ਮਿਲੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਲੜਕੀ ਨਾਲ ਬਲਾਤਕਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਲੜਕੀ ਗੂੰਗੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।