ਚੰਡੀਗੜ੍ਹ: ਵਿਧਾਨ ਸਭਾ ਹਲਕੇ ਭੁਲੱਥ ਤੋਂ ਆਪ ਪਾਰਟੀ ਤੋਂ ਵੱਖ ਹੋਏ ਸੁਖਪਾਲ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਖ਼ਤਮ ਕਰਨ ਬਾਰੇ ਹਾਈਕੋਰਟ ‘ਚ ਸੁਣਵਾਈ ਹੋਈ। ਜਿਸ ‘ਤੇ ਅਦਾਲਤ ਵਿਧਾਨ ਸਭਾ ਸਪੀਕਰ ਨੂੰ ਨੋਟਿਸ ਜਾਰੀ ਕਰ 14 ਅਪ੍ਰੈਲ ਤੱਕ ਇਸ ਦਾ ਜਵਾਬ ਮੰਗਿਆ ਹੈ।
ਇਸ ਮਾਮਲੇ ‘ਚ ਸਰਕਾਰ ਨੇ ਹਾਈਕੋਰਟ ਨੂੰ ਭਰੋਸਾ ਦਿਵਾਇਆ ਸੀ ਕਿ ਮੈਂਬਰਸ਼ਿਪ ਖ਼ਤਮ ਕਰਨ ਦੀ ਮੰਗ ਸਬੰਧੀ ਸਪੀਕਰ ਵੱਲੋਂ ਪਟੀਸ਼ਨ ‘ਤੇ ਫ਼ੈਸਲਾ ਲੈਣ ਦੀਆਂ ਸ਼ਕਤੀਆਂ ਦੀ ਵਰਤੋਂ ਕਰਨ ਲਈ ਨਿਯਮ ਬਣਾਉਣ ਲਈ ਬੀਤੇ ਵਿਧਾਨ ਸਭਾ ਸੈਸ਼ਨ ਵਿਚ ਮਤਾ ਲਿਆਂਦਾ ਜਾਵੇਗਾ, ਪਰ ਬੁੱਧਵਾਰ ਨੂੰ ਸਰਕਾਰ ਇਸ ‘ਤੇ ਕੋਈ ਜਵਾਬ ਨਹੀਂ ਦੇ ਸਕੀ ਜਿਸ ਤੋਂ ਬਾਅਦ ਹਾਈਕੋਰਟ ਨੇ ਸਪੀਕਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।