ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ’ਤੇ ਵਿੱਤ ਵਿਭਾਗ ਵੱਲੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ 296 ਕਰੋੜ ਰੁਪਏ ਜਾਰੀ

TeamGlobalPunjab
1 Min Read

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤੇ ਵਿੱਤ ਵਿਭਾਗ ਨੇ ਜਨਵਰੀ ਅਤੇ ਫਰਵਰੀ ਮਹੀਨੇ ਲਈ 24.70 ਲੱਖ ਲਾਭਪਾਤਰੀਆਂ ਨੁੂੰ ਸਮਾਜਿਕ ਸੁਰੱਖਿਆ ਪੈਨਸ਼ਨ ਦੇਣ ਵਾਸਤੇ 296 ਕਰੋੜ ਰੁਪਏ ਜਾਰੀ ਕੀਤੇ ਹਨ।

ਇੱਥੇ ਇਹ ਦੱਸਣ ਯੋਗ ਹੈ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਵਿਧਵਾਵਾਂ ਦੀ ਪੈਨਸ਼ਨ ਲਈ 110 ਕਰੋੜ ਰੁਪਏ ਜਾਰੀ ਕੀਤੇ ਹਨ।

ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਵਿਭਾਗ ਨੂੰ ਲਾਭਪਾਤਰੀਆਂ ਦੀ ਪੈਨਸ਼ਨ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ।

ਇਸੇ ਦੌਰਾਨ ਇਹ ਰਾਸ਼ੀ ਅੱਜ ਜਾਰੀ ਕਰਕੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾ ਦਿੱਤੀ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਲਾਭਪਾਤਰੀਆਂ ਨੁੂੰ ਪੈਨਸ਼ਨ ਸਮੇਂ ਸਿਰ ਦੇਣ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ।

Share This Article
Leave a Comment